AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Israel Iran War: ਸਪੀਕਰ ਸੰਧਵਾਂ ਦੀ PM ਮੋਦੀ ਨੂੰ ਅਪੀਲ, ਅਰਬ ਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਤੁਰੰਤ ਵਾਪਸ ਲਿਆਓ

Israel Iran War: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ ਕਾਰਨ ਪੈਦਾ ਹੋਏ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ ਹੈ।

Israel Iran War: ਸਪੀਕਰ ਸੰਧਵਾਂ ਦੀ PM ਮੋਦੀ ਨੂੰ ਅਪੀਲ, ਅਰਬ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਤੁਰੰਤ ਵਾਪਸ ਲਿਆਓ
ਸਪੀਕਰ ਸੰਧਵਾਂ ਦੀ PM ਨੂੰ ਅਪੀਲ, ਅਰਬ ਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਓ
Follow Us
sukhjinder-sahota-faridkot
| Published: 01 Mar 2026 20:12 PM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ ਹੈ।

ਮੀਡੀਆ ਰਿਪੋਰਟਾਂ ਦਾ ਦਿੱਤਾ ਹਵਾਲਾ

ਸਪੀਕਰ ਸੰਧਵਾਂ ਨੇ ਕਿਹਾ ਕਿ ਵੱਖ-ਵੱਖ ਮੀਡੀਆ ਰਿਪੋਰਟਾਂ ਰਾਹੀਂ ਇਹ ਸਾਹਮਣੇ ਆਇਆ ਹੈ ਕਿ ਮੌਜੂਦਾ ਤਣਾਅਪੂਰਨ ਹਾਲਾਤਾਂ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਦੁਬਈ ਸਮੇਤ ਕਈ ਖਾੜੀ ਦੇਸ਼ਾਂ ਵਿੱਚ ਵੱਡੀ ਗਿਣਤੀ ‘ਚ ਭਾਰਤੀ ਨਾਗਰਿਕ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਬੇਹੱਦ ਚਿੰਤਤ ਹਨ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਸਭ ਤੋਂ ਉੱਚੀ ਤਰਜੀਹ ਦੇਣੀ ਚਾਹੀਦੀ ਹੈ।

ਵਿਸ਼ੇਸ਼ ਉਡਾਣਾਂ ਦੇ ਪ੍ਰਬੰਧ ਦੀ ਮੰਗ

ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਦਖਲ ਦੇਣ ਅਤੇ ਸਬੰਧਤ ਮੰਤਰਾਲਿਆਂ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਪ੍ਰਭਾਵਿਤ ਭਾਰਤੀਆਂ ਦੀ ਵਤਨ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ ਤੁਰੰਤ ਪ੍ਰਬੰਧ ਕਰਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ ਤਾਂ ਜੋ ਕੋਈ ਵੀ ਨਾਗਰਿਕ ਵਿਦੇਸ਼ੀ ਧਰਤੀ ‘ਤੇ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ।

ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ

ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰ ਇੱਕ ਭਾਰਤੀ ਦੀ ਸੁਰੱਖਿਆ ਅਤੇ ਮਰਿਆਦਾ ਨੂੰ ਬਣਾਈ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਕੌਮਾਂਤਰੀ ਪੱਧਰ ‘ਤੇ ਪ੍ਰਭਾਵਸ਼ਾਲੀ ਗੱਲਬਾਤ ਕਰੇਗੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਠੋਸ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੁਬਈ ਏਅਰਪੋਰਟ ‘ਤੇ ਫਸੇ ਪੰਜਾਬੀਆਂ ਨਾਲ ਕੀਤੀ ਗੱਲ

ਹੋਸ਼ਿਆਰਪੁਰ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ੀ ਧਰਤੀ ‘ਤੇ ਫਸੇ ਪੰਜਾਬੀਆਂ ਨਾਲ ਟੈਲੀਫੋਨ ਰਾਹੀਂ ਰਾਬਤਾ ਕਾਇਮ ਕੀਤਾ ਹੈ। ਇਸ ਸੰਕਟ ਦੌਰਾਨ ਉਨ੍ਹਾਂ ਦੀ ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵਿਸ਼ੇਸ਼ ਗੱਲਬਾਤ ਹੋਈ ਹੈ। ਉਨ੍ਹਾਂ ਨੇ ਪ੍ਰਿੰਸੀਪਲ ਗਰਗ ਤੋਂ ਉੱਥੇ ਮੌਜੂਦ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਹਰ ਇੱਕ ਨਾਗਰਿਕ ਦੀ ਸਹੂਲਤ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ...
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ...
IDFC First Bank ਘੁਟਾਲਾ: ਹੱਥਾਂ 'ਚ ਝੁਨਝੁਨਾ 'ਤੇ ਬੈਨਰ ਲੈ ਕੇ ਸੜਕਾਂ 'ਤੇ ਕਾਂਗਰਸ, ਦੋ ਦਿਨਾਂ ਤੱਕ ਰੋਸ ਪ੍ਰਦਰਸ਼ਨ ਦਾ ਐਲਾਨ
IDFC First Bank ਘੁਟਾਲਾ: ਹੱਥਾਂ 'ਚ ਝੁਨਝੁਨਾ 'ਤੇ ਬੈਨਰ ਲੈ ਕੇ ਸੜਕਾਂ 'ਤੇ ਕਾਂਗਰਸ, ਦੋ ਦਿਨਾਂ ਤੱਕ ਰੋਸ ਪ੍ਰਦਰਸ਼ਨ ਦਾ ਐਲਾਨ...
ਜਾਅਲੀ ਚੈੱਕਾਂ ਨਾਲ ਕਰੋੜਾਂ ਦੀ ਹੇਰਾਫੇਰੀ, IDFC First Bank ਦੀ AI ਬੈਕਿੰਗ ਫੇਲ!
ਜਾਅਲੀ ਚੈੱਕਾਂ ਨਾਲ ਕਰੋੜਾਂ ਦੀ ਹੇਰਾਫੇਰੀ, IDFC First Bank ਦੀ AI ਬੈਕਿੰਗ ਫੇਲ!...