ਜਲੰਧਰ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤੀ ਪੀੜਤ ਪਰਿਵਾਰ ਨਾਲ ਮੁਲਾਕਾਤ, ਕਾਰਵਾਈ ਦੀ ਦਿੱਤਾ ਭਰੋਸਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਨੇ ਸਮਾਜ ਤੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਵਿਰੁੱਧ ਫਾਸਟ-ਟਰੈਕ ਕੇਸ ਦਰਜ ਕੀਤਾ ਜਾਵੇਗਾ।
ਪੰਜਾਬ ਦੇ ਜਲੰਧਰ ਦੇ ਪਾਰਸ ਅਸਟੇਟ ‘ਚ 13 ਸਾਲ ਦੀ ਨਾਬਾਲਗ ਲੜਕੀ ਨਾਲ ਉਸਦੇ ਗੁਆਂਢੀ ਵੱਲੋਂ ਕੀਤੇ ਗਏ ਜਬਰ-ਜਨਾਹ ਤੇ ਕਤਲ ਦਾ ਮਾਮਲਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਜਿੱਥੇ ਰਾਜਨੀਤਿਕ ਹਸਤੀਆਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਰਹੀਆਂ ਹਨ ਤੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦੇ ਰਹੀਆਂ ਹਨ, ਉੱਥੇ ਹੀ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਤੇ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁਲਜ਼ਮ ਤੇ ਇਸ ਮਾਮਲੇ ‘ਚ ਲਾਪਰਵਾਹ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਨੇ ਸਮਾਜ ਤੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਵਿਰੁੱਧ ਫਾਸਟ-ਟਰੈਕ ਕੇਸ ਦਰਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਘਟਨਾ ‘ਚ ਪੁਲਿਸ ਵਿਭਾਗ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਉਹ ਅੱਜ ਏਐਸਆਈ ਮੰਗਤ ਰਾਮ ਵਿਰੁੱਧ ਕੀਤੀ ਗਈ ਕਾਰਵਾਈ ਸਬੰਧੀ ਜਲੰਧਰ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ ਤੇ ਪੁਲਿਸ ਕਮਿਸ਼ਨਰ ਨੂੰ ਇਸ ਘਟਨਾ’ਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਵੀ ਕਰਨਗੇ।
ਬਾਲ ਵਿਕਾਸ ਵਿਭਾਗ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਬੱਚਿਆਂ ਦੀ ਰੱਖਿਆ ਕਰੀਏ ਤੇ ਉਨ੍ਹਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਈਏ। ਉਨ੍ਹਾਂ ਕਿਹਾ ਕਿ ਸਮਾਜ ਨੂੰ ਹੁਣ ਸੁਚੇਤ ਰਹਿਣ ਦੀ ਲੋੜ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ, ਸਮਾਜ ਨੂੰ ਆਪਣੇ ਬੱਚਿਆਂ ਦੀ ਰੱਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਡਿਫੈਂਸ ਦੀ ਸਿਖਲਾਈ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ‘ਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਤੇ ਇਸ ਮਾਮਲੇ ਸਬੰਧੀ ਜਲੰਧਰ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ।