ਪੰਜਾਬ STF ਨੇ 33 ਕਰੋੜ ਦੀ ਹੈਰੋਇਨ ਸਣੇ 5 ਤਸਕਰ ਕੀਤੇ ਗ੍ਰਿਫਤਾਰ,ਪਾਕਿ ਮੰਗਵਾ ਕੇ ਕਰਦੇ ਸਨ ਸਪਲਾਈ
ਪੰਜਾਬ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਇੱਕ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 33 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ । ਐੱਸਟੀਐੱਫ ਦੇ ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਚ ਮੁਲਜ਼ਮਾਂ ਤੋਂ ਆਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਨਸ਼ਿਆਂ ਦੇ ਕਾਰੋਬਾਰ ਤੇ ਸਖਤੀ ਕਰ ਰਹੀ ਹੈ ਤੇ ਹੁਣ ਅੰਮ੍ਰਿਤਸਰ (Amritsar) ਐਸਟੀਐਫ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਇੱਕ ਖੇਪ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਤੋ ਹੈਰੋਇਨ ਮੰਗਵਾਉਣ ਵਾਲੇ ਪੰਜ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ ਕਰੀਬ 33 ਕਰੋੜ ਦੀ ਹੈਰੋਇਨ ਵੀ ਬਰਾਦਮ ਹੋਈ ਹੈ।
ਇਹ ਖੇਪ ਡਰੋਨ ਰਾਹੀਂ ਮੰਗਵਾਈ ਗਈ ਸੀ
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਸਕਰਾਂ ਦੇ ਸਰਹੱਦ ਪਾਰੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਸਨ। ਉਹ ਡਰੋਨ ਰਾਹੀਂ ਹੈਰੋਇਨ (Heroin) ਦੀ ਖੇਪ ਮੰਗਵਾ ਰਹੇ ਸਨ। ਫਿਲਹਾਲ ਪੁਲਿਸ ਨੇ ਤਸਕਰਾਂ ਕੋਲੋਂ ਕਰੀਬ 33 ਕਰੋੜ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਪੰਜਾਬ ਨੂੰ ਹੀ ਨਹੀਂ ਸਗੋਂ ਹੋਰ ਸੂਬਿਆਂ ਨੂੰ ਵੀ ਸਪਲਾਈ ਕੀਤੀ ਜਾਣੀ ਸੀ। ਤਸਕਰਾਂ ਨੂੰ ਇਹ ਖੇਪ ਕਿੱਥੋਂ ਮਿਲ ਰਹੀ ਸੀ ਅਤੇ ਅੱਗੇ ਕਿਸ ਨੂੰ ਵੇਚੀ ਜਾਣੀ ਸੀ, ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।