ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਨ੍ਹੇਰੀ ਅਤੇ ਝੱਖੜ ਨੇ ਪਾਵਰਕਾਮ ਨੂੰ ਕਰਵਾਇਆ ਸਾਢੇ 5 ਕਰੋੜ ਦਾ ਨੁਕਸਾਨ, ਮਾਲਵੇ ਵਿੱਚ ਜ਼ਿਆਦਾ ਨੁਕਸਾਨ

Punjab Storm Damage: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਝੱਖੜ ਅਤੇ ਹਨ੍ਹੇਰੀ ਕਾਰਨ ਪਾਵਰਕਾਮ ਨੂੰ 5.5 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਮਾਲਵਾ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿੱਥੇ 11 ਕੇਵੀ ਲਾਈਨਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਿਆ ਹੈ। ਹਜ਼ਾਰਾਂ ਬਿਜਲੀ ਦੇ ਖੰਭੇ ਅਤੇ ਟ੍ਰਾਂਸਫਾਰਮਰ ਟੁੱਟ ਗਏ ਹਨ, ਜਿਸ ਨਾਲ ਬਿਜਲੀ ਸਪਲਾਈ ਠੱਪ ਹੋ ਗਈ ਹੈ। ਕਣਕ ਦੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਹਨ੍ਹੇਰੀ ਅਤੇ ਝੱਖੜ ਨੇ ਪਾਵਰਕਾਮ ਨੂੰ ਕਰਵਾਇਆ ਸਾਢੇ 5 ਕਰੋੜ ਦਾ ਨੁਕਸਾਨ, ਮਾਲਵੇ ਵਿੱਚ ਜ਼ਿਆਦਾ ਨੁਕਸਾਨ
Follow Us
tv9-punjabi
| Updated On: 20 Apr 2025 11:59 AM

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਝੱਖੜ ਅਤੇ ਤੇਜ਼ ਹਨ੍ਹੇਰੀ ਕਾਰਨ ਪਾਵਰਕਾਮ ਨੂੰ ਲਗਭਗ ਕਰੀਬ 5.50 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ 11 ਕੇਵੀ ਟਰਾਂਸਮਿਸ਼ਨ ਲਾਈਨਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਕਾਰਨ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਲਗਭਗ 50 ਗਰਿੱਡ ਬਿਜਲੀ ਲਾਈਨਾਂ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ, ਵਿਭਾਗ ਨੇ ਨੁਕਸਾਨਾਂ ਦੇ ਵਿਚਕਾਰ ਬਿਜਲੀ ਸਪਲਾਈ ਬਹਾਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ।

ਪੀਐਸਪੀਸੀਐਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਾਭਾ ਤੋਂ ਭਵਾਨੀਗੜ੍ਹ ਗਰਿੱਡ ਤੱਕ 220 ਕੇਵੀ ਟਰਾਂਸਮਿਸ਼ਨ ਲਾਈਨ ਅਤੇ ਕਈ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਵਿਭਾਗ ਨੂੰ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਲਗਭਗ 2,000 ਬਿਜਲੀ ਦੇ ਖੰਭੇ ਅਤੇ 100 ਟ੍ਰਾਂਸਫਾਰਮਰ ਵੀ ਨੁਕਸਾਨੇ ਗਏ, ਜਿਸ ਨਾਲ 2.5 ਕਰੋੜ ਰੁਪਏ ਦਾ ਨੁਕਸਾਨ ਹੋਇਆ। ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਅਜੇ ਬਾਕੀ ਹੈ।

ਮਾਲਵਾ ਵਿੱਚ ਸਭ ਤੋਂ ਵੱਧ ਨੁਕਸਾਨ

ਇੱਕ ਅਧਿਕਾਰੀ ਨੇ ਕਿਹਾ, “ਮਾਲਵਾ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਕੁਝ ਘੰਟਿਆਂ ਦੇ ਅੰਦਰ-ਅੰਦਰ ਨਿਯਮਤ ਕਲੋਨੀਆਂ ਵਿੱਚ ਸਪਲਾਈ ਬਹਾਲ ਹੋ ਗਈ, ਜਦੋਂ ਕਿ ਝੁੱਗੀਆਂ-ਝੌਂਪੜੀਆਂ ਅਤੇ ਗੈਰ-ਕਾਨੂੰਨੀ ਕਲੋਨੀਆਂ ਵਿੱਚ ਬਿਜਲੀ ਬਹਾਲ ਕਰਨ ਵਿੱਚ ਲਗਭਗ 8-10 ਘੰਟੇ ਲੱਗ ਗਏ।” ਮਾਲਵਾ ਖੇਤਰ ਵਿੱਚ ਝੱਖੜ ਕਾਰਨ ਸੈਂਕੜੇ ਦਰੱਖਤ ਵੀ ਜੜ੍ਹੋਂ ਉੱਖੜ ਗਏ। ਇਸ ਕਾਰਨ ਮਲੇਰਕੋਟਲਾ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਇੱਕ ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਕਣਕ ਉਤਪਾਦਕਾਂ ਨੂੰ ਤੂਫਾਨ ਕਾਰਨ ਲਗਭਗ 2-3 ਪ੍ਰਤੀਸ਼ਤ ਦੇ ਝਾੜ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।