ਪੰਜਾਬ 'ਚ ਬਿਜਲੀ ਚੋਰੀ 'ਤੇ ਸਖ਼ਤ ਕਾਰਵਾਈ: 296 FIR ਦਰਜ, 38 ਮੁਲਾਜ਼ਮ ਬਰਖਾਸਤ | Punjab Strict action on electricity theft 296 FIR registered 38 employees dismissed know in Punjabi Punjabi news - TV9 Punjabi

ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਕਾਰਵਾਈ: 296 FIR ਦਰਜ, 38 ਮੁਲਾਜ਼ਮ ਬਰਖਾਸਤ

Updated On: 

10 Sep 2024 17:57 PM

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਇਹ ਪ੍ਰਗਟਾਵਾ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੂਬੇ ਭਰ ਵਿੱਚ ਲਗਾਤਾਰ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ. ਦਰਜ ਹਨ।

ਪੰਜਾਬ ਚ ਬਿਜਲੀ ਚੋਰੀ ਤੇ ਸਖ਼ਤ ਕਾਰਵਾਈ: 296 FIR ਦਰਜ, 38 ਮੁਲਾਜ਼ਮ ਬਰਖਾਸਤ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ ਇਕੱਲੇ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਬਿਜਲੀ ਚੋਰੀ ਰੋਕੂ ਥਾਣਿਆਂ ਵਿੱਚ 296 ਐਫਆਈਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 38 ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਇਹ ਪ੍ਰਗਟਾਵਾ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੂਬੇ ਭਰ ਵਿੱਚ ਲਗਾਤਾਰ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ. ਦਰਜ ਹਨ।

ਇਹ ਐਫ.ਆਈ.ਆਰ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਤਹਿਤ ਦਰਜ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਿਜਲੀ ਚੋਰੀ ਨਾਲ ਨਜਿੱਠਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਬਿਜਲੀ ਵਿਭਾਗ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।

ਵਰਨਣਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ ‘ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੇ ਵਿੱਤੀ ਨੁਕਸਾਨ ਦੀ ਭਰਪਾਈ ਕਰਨਾ ਹੈ।

ਇਹ ਵੀ ਪੜ੍ਹੋ: ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ MOS ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ, ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਤਾਰ ਸਮੇਤ ਦੋ ਹੋਰ ਮੁੱਦਿਆਂ ‘ਤੇ ਚਰਚਾ

Exit mobile version