AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਵਧਿਆ ਪ੍ਰਦੂਸ਼ਣ ਦਾ ਪੱਧਰ; ਪਟਿਆਲਾ 240 AQI ਨਾਲ ਸਭ ਤੋਂ ਵੱਧ ਪ੍ਰਦੂਸ਼ਿਤ

ਪੰਜਾਬ 'ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਕਾਰਨ ਸੂਬੇ ਦੇ ਕਈ ਪ੍ਰਮੁੱਖ ਸ਼ਹਿਰਾਂ ਦੀ ਹਵਾ ਦਾ ਮਿਆਰ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਏਅਰ ਕੁਆਲਿਟੀ ਇੰਡੈਕਸ (AQI) ਦੇ ਅੰਕੜਿਆਂ ਮੁਤਾਬਕ ਪਟਿਆਲਾ 240 ਦੇ ਸੂਚਕ ਅੰਕ ਨਾਲ ਪੂਰੇ ਸੂਬੇ ਵਿੱਚੋਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ ਹੈ।

ਪੰਜਾਬ 'ਚ ਵਧਿਆ ਪ੍ਰਦੂਸ਼ਣ ਦਾ ਪੱਧਰ; ਪਟਿਆਲਾ 240 AQI ਨਾਲ ਸਭ ਤੋਂ ਵੱਧ ਪ੍ਰਦੂਸ਼ਿਤ
tv9-punjabi
| Updated On: 06 Nov 2026 14:11 PM IST
Share

ਪੰਜਾਬ ‘ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਕਾਰਨ ਸੂਬੇ ਦੇ ਕਈ ਪ੍ਰਮੁੱਖ ਸ਼ਹਿਰਾਂ ਦੀ ਹਵਾ ਪ੍ਰਦੂਸ਼ਣ ਦਾ ਮਿਆਰ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਏਅਰ ਕੁਆਲਿਟੀ ਇੰਡੈਕਸ (AQI) ਦੇ ਅੰਕੜਿਆਂ ਮੁਤਾਬਕ ਪਟਿਆਲਾ 240 ਦੇ ਸੂਚਕ ਅੰਕ ਨਾਲ ਪੂਰੇ ਸੂਬੇ ਵਿੱਚੋਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖੰਨਾ ਵਿੱਚ ਏ.ਕਿਊ.ਆਈ. 230 ਅਤੇ ਲੁਧਿਆਣਾ ਵਿੱਚ 218 ਦਰਜ ਕੀਤਾ ਗਿਆ।

ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 178, ਮੰਡੀ ਗੋਬਿੰਦਗੜ੍ਹ ਵਿੱਚ 168 ਅਤੇ ਅੰਮ੍ਰਿਤਸਰ ਵਿੱਚ ਏ.ਕਿਊ.ਆਈ. 154 ਰਿਕਾਰਡ ਕੀਤਾ ਗਿਆ। ਮਾਹਿਰਾਂ ਅਨੁਸਾਰ ਪਟਿਆਲਾ, ਖੰਨਾ ਅਤੇ ਲੁਧਿਆਣਾ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 200 ਤੋਂ ਪਾਰ ਚਲੇ ਜਾਣ ਕਾਰਨ ਆਮ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ, ਅੱਖਾਂ ਵਿੱਚ ਜਲਣ, ਗਲੇ ਵਿੱਚ ਖ਼ਰਾਸ਼ ਅਤੇ ਖੰਘ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿਹਤ ਮਾਹਿਰਾਂ ਨੇ ਬੱਚਿਆਂ, ਬਜ਼ੁਰਗਾਂ ਅਤੇ ਦਮੇ ਜਾਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਬਾਹਰ ਨਿਕਲਣ ਵੇਲੇ ਖ਼ਾਸ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ।

ਇਕ ਦਿਨ ‘ਚ 440 ਮਾਮਲੇ

ਵੀਰਵਾਰ ਨੂੰ ਪੰਜਾਬ ਭਰ ਵਿੱਚ ਪਰਾਲੀ ਸਾੜਨ ਦੇ ਕੁੱਲ 440 ਸਰਗਰਮ ਮਾਮਲੇ ਸਾਹਮਣੇ ਆਏ। ਪਿਛਲੇ ਵਰ੍ਹੇ ਇਸੇ ਤਾਰੀਖ਼ ਨੂੰ ਸਿਰਫ਼ 94 ਮਾਮਲੇ ਦਰਜ ਹੋਏ ਸਨ, ਜਦਕਿ ਸਾਲ 2024 ਵਿੱਚ ਇਹ ਗਿਣਤੀ 361 ਸੀ। ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ 15 ਸਤੰਬਰ ਤੋਂ 5 ਨਵੰਬਰ ਤੱਕ ਸੂਬੇ ਵਿੱਚ ਅੱਗ ਲੱਗਣ ਦੀਆਂ ਕੁੱਲ 2,787 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ ਪਿਛਲੇ ਸਾਲ ਇਸੇ ਅਰਸੇ ਦੌਰਾਨ ਇਹ ਗਿਣਤੀ 2,933 ਅਤੇ ਸਾਲ 2024 ਵਿੱਚ 4,755 ਸੀ, ਜਿਸ ਤੋਂ ਸਪੱਸ਼ਟ ਹੈ ਕਿ ਕੁੱਲ ਅੰਕੜਿਆਂ ਵਿੱਚ ਮਾਮੂਲੀ ਕਮੀ ਆਈ ਹੈ ਪਰ ਰੋਜ਼ਾਨਾ ਦੇ ਮਾਮਲਿਆਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਸੰਗਰੂਰ ਜ਼ਿਲ੍ਹੇ ‘ਚ ਸਭ ਤੋਂ ਵੱਧ ਘਟਨਾਵਾਂ

ਜ਼ਿਲ੍ਹਾ ਪੱਧਰੀ ਰਿਪੋਰਟ ਅਨੁਸਾਰ 5 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਸਭ ਤੋਂ ਵੱਧ 77 ਥਾਵਾਂ ‘ਤੇ ਪਰਾਲੀ ਸਾੜੀ ਗਈ। ਇਸ ਤੋਂ ਇਲਾਵਾ ਬਠਿੰਡਾ ਵਿੱਚ 49, ਪਟਿਆਲਾ ਵਿੱਚ 46, ਫ਼ਿਰੋਜ਼ਪੁਰ ਵਿੱਚ 45, ਬਰਨਾਲਾ ਵਿੱਚ 33 ਅਤੇ ਤਰਨਤਾਰਨ ਵਿੱਚ 28 ਮਾਮਲੇ ਦਰਜ ਕੀਤੇ ਗਏ। ਜੇਕਰ ਪੂਰੇ ਸੀਜ਼ਨ ਦੇ ਸਮੁੱਚੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਤਰਨਤਾਰਨ ਜ਼ਿਲ੍ਹਾ 586 ਮਾਮਲਿਆਂ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 361 ਅਤੇ ਸੰਗਰੂਰ ਵਿੱਚ 240 ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ।

40.37 ਲੱਖ ਰੁਪਏ ਜੁਰਮਾਨਾ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਸ਼ਾਸਨਿਕ ਟੀਮਾਂ ਵੱਲੋਂ ਹੁਣ ਤੱਕ 1,942 ਖੇਤਾਂ ਦਾ ਜ਼ਮੀਨੀ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 868 ਥਾਵਾਂ ‘ਤੇ ਅੱਗ ਲਗਾਏ ਜਾਣ ਦੀ ਪੁਸ਼ਟੀ ਹੋਈ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ 647 ਮਾਮਲਿਆਂ ਵਿੱਚ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ, ਜਦਕਿ 723 ਕਿਸਾਨਾਂ ਦੇ ਜ਼ਮੀਨੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।

ਬੋਰਡ ਵੱਲੋਂ ਮੁਲਜ਼ਮਾਂ ਨੂੰ ਕੁੱਲ 40.37 ਲੱਖ ਰੁਪਏ ਦਾ ਵਾਤਾਵਰਨ ਮੁਆਵਜ਼ਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 23.05 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 689 ਚੇਤਾਵਨੀ ਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਜ਼ਿਲ੍ਹਾ ਪਟਿਆਲਾ ਵਿੱਚ 67 ਖੇਤਾਂ ਦੀ ਜਾਂਚ ਦੌਰਾਨ 24 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਸਹੀ ਪਾਏ ਗਏ। ਇੱਥੇ 80 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ, ਜਿਸ ਵਿੱਚੋਂ 35 ਹਜ਼ਾਰ ਰੁਪਏ ਵਸੂਲ ਕਰ ਲਏ ਗਏ ਹਨ ਅਤੇ 21 ਕੇਸਾਂ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

Follow Us