Parali Management: ‘ਪੰਜਾਬ ਵੱਲੋਂ ਪਰਾਲੀ ਦੀ ਸੰਭਾਲ ਲਈ ਕਾਮਯਾਬ ਰਹੇ ਐਕਸ-ਸੀਟੂ ਪ੍ਰਬੰਧ’

Published: 

16 Mar 2023 18:56 PM

Meet Hayer ਨੇ ਦੱਸਿਆ ਕਿ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ।

Parali Management: ਪੰਜਾਬ ਵੱਲੋਂ ਪਰਾਲੀ ਦੀ ਸੰਭਾਲ ਲਈ ਕਾਮਯਾਬ ਰਹੇ ਐਕਸ-ਸੀਟੂ ਪ੍ਰਬੰਧ
Follow Us On

ਚੰਡੀਗੜ੍ਹ ਨਿਊਜ: ਪੰਜਾਬ ਵਿੱਚ ਝੋਨੇ ਦੀ ਪਰਾਲੀ (Parali) ਦੇ ਸੁਚੱਜੇ ਪ੍ਰਬੰਧਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ (EX-situ Arrangementss) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (Punjab Pollution Control Board) ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।

ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ ‘ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ਉੱਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ।

ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ