ਕੇਂਦਰ ਵੱਲੋਂ ਰੱਦ ਕੀਤੀ ਪੰਜਾਬ ਦੀ ਝਾਂਕੀ ਪਹੁੰਚੀ ਪਟਿਆਲਾ, ਗਣਤੰਤਰ ਦਿਵਸ ਪ੍ਰੋਗਰਾਮ ਕੀਤੀ ਜਾਵੇਗੀ ਪ੍ਰਦਰਸ਼ਿਤ
Punjab Tableau : ਕੇਂਦਰ ਸਰਕਾਰ ਵੱਲੋਂ ਰੱਦ ਕੀਤੀਆਂ ਗਈਆਂ ਝਾਂਕੀਆਂ ਨੂੰ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲਗਾਉਣ ਦੀ ਗੱਲ ਸਾਹਮਣੇ ਆਈ ਸੀ। ਨਾਲ ਹੀ ਅਜਿਹੀਆਂ ਹੀ ਝਾਂਕੀਆਂ ਬਣਾ ਕੇ ਸੂਬੇ ਦੀਆਂ ਹਰ ਗਲੀ 'ਚ ਘੁੰਮਾਏ ਜਾਣ ਦੀ ਯੋਜਨਾ ਬਣਾਈ ਹੈ। ਮੁੱਖ ਮੰਤਰੀ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਇਨ੍ਹਾਂ ਨੂੰ ਟਰਾਲੀਆਂ ਸਜਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਲਿਜਾਇਆ ਜਾਵੇਗਾ।

ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜੀਆਂ ਗਈਆਂ ਝਾਂਕੀਆਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਇਹ ਝਾਂਕੀ ਵੀਰਵਾਰ ਨੂੰ ਪਟਿਆਲਾ ਪਹੁੰਚੀ, ਜਿੱਥੇ 26 ਜਨਵਰੀ ਨੂੰ ਸੂਬਾ ਪੱਧਰੀ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਹੈ। ਇੱਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਝੰਡਾ ਲਹਿਰਾਉਣ ਜਾ ਰਹੇ ਹਨ। ਗਣਤੰਤਰ ਦਿਵਸ ਪਰੇਡ ਵਿੱਚ ਵਿਖਾਏ ਜਾਣ ਤੋਂ ਬਾਅਦ ਇਨ੍ਹਾਂ ਝਾਂਕੀਆਂ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਦਰਸ਼ਿਤ ਕਰਨ ਲਈ ਭੇਜਿਆ ਜਾਵੇਗਾ।
▶️ਪੰਜਾਬ ਦੀ ਝਾਂਕੀ ਪਹੁੰਚੀ ਪਟਿਆਲਾ
▶️ਗਣਤੰਤਰ ਦਿਵਸ ਮੌਕੇ ਦਿਖਾਈ ਜਾਵੇਗੀ।#Punjab pic.twitter.com/YT7wCWwfxO — TV9 Punjab-Himachal Pradesh-J&K (@TV9Punjab) January 25, 2024
ਵਰਨਣਯੋਗ ਹੈ ਕਿ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਪ੍ਰਸਤਾਵ ਨੂੰ ਕੇਂਦਰ ਸਰਕਾਰ ਦੀ ਕਮੇਟੀ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਗੈਰ-ਭਾਜਪਾ ਸ਼ਾਸਤ ਰਾਜਾਂ ਨਾਲ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਝਾਂਕੀ ਦੇ ਮੁੱਦੇ ‘ਤੇ ਵਿਵਾਦ ਚੱਲ ਰਿਹਾ ਹੈ।
ਇਹ ਵੀ ਪੜ੍ਹੋ – ਝਾਕੀ ਵਿਵਾਦ: AAP ਨੇ ਦਿੱਤਾ ਜਾਖੜ ਨੂੰ ਜਵਾਬ, ਸੀਐਮ ਬੋਲੇ ਸੱਚ ਸਾਬਿਤ ਹੋਇਆ ਤਾਂ ਛੱਡ ਦੇਵਾਂਗਾ ਸਿਆਸਤਝਾਂਕੀਆਂ ਰੱਦ ਕਰਨ ਤੋਂ ਬਾਅਦ ਭਖਿਆ ਸੀ ਵਿਵਾਦ
ਇਨ੍ਹਾਂ ਦੇ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਤੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਏ ਸਨ। ਭਗਵੰਤ ਮਾਨ ਨੇ ਕਿਹਾ ਸੀ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ 26 ਜਨਵਰੀ ਨੂੰ ਹੋਣ ਵਾਲੀ ਕੌਮੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਰੋਪ ਲਗਾਇਆ ਸੀ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਅਸੀਂ 3 ਝਾਂਕੀਆਂ ਪ੍ਰਪੋਜ਼ ਕੀਤੀਆਂ ਸਨ। ਇਨ੍ਹਾਂ ‘ਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਕੀਤੀਆਂ ਗਈਆਂ ਸਨ। ਪਰ ਕੇਂਦਰ ਸਰਕਾਰ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ।
ਝਾਂਕੀਆਂ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਲਜ਼ਾਮ ਲਗਾਇਆ ਸੀ ਕਿ ਇਨ੍ਹਾਂ ਝਾਂਕੀਆਂ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਇਸ ਕਰਕੇ ਇਨ੍ਹਾਂ ਨੂੰ ਰਿਜੈਕਟ ਕੀਤਾ ਗਿਆ। ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਸਾਹਮਣੇ ਝਾਂਕੀਆਂ ਦੀਆਂ ਤਸਵੀਰਾਂ ਦਿਖਾਈਆਂ ਸਨ, ਜਿਨ੍ਹਾਂ ਵਿੱਚ ਕਿਧਰੇ ਵੀ ਦੋਵਾਂ ਦੀਆਂ ਤਸਵੀਰਾਂ ਨਜ਼ਰ ਨਹੀਂ ਆ ਰਹੀਆਂ ਸਨ।