ਪੰਜਾਬ 'ਚ ਤਹਿਸੀਲਦਾਰ ਨਹੀਂ ਜਾਣਗੇ ਹੜਤਾਲ, ਸਰਕਾਰ ਨੇ ਬੈਠਕ ਤੋਂ ਬਾਅਦ ਫੈਸਲਾ | Punjab Tehsildars strike brahm shankar jimpa meeting know full in punjabi Punjabi news - TV9 Punjabi

Punjab Tehsildars strike-ਪੰਜਾਬ ‘ਚ ਤਹਿਸੀਲਦਾਰ ਨਹੀਂ ਜਾਣਗੇ ਹੜਤਾਲ ‘ਤੇ, ਸਰਕਾਰ ਨਾਲ ਬੈਠਕ ਤੋਂ ਬਾਅਦ ਲਿਆ ਫੈਸਲਾ

Updated On: 

18 Aug 2024 19:02 PM

Punjab Tehsildars strike-ਪੰਜਾਬ ਦੇ ਤਹਿਸੀਲਦਾਰਾਂ ਨੇ ਪਹਿਲਾਂ ਫੈਸਲਾ ਕੀਤਾ ਸੀ ਕਿ ਉਹ 19 ਅਗਸਤ ਤੋਂ 21 ਅਗਸਤ ਤੱਕ ਹੜਤਾਲ 'ਤੇ ਰਹਿਣਗੇ। ਕਿਉਂਕਿ ਅਜਿਹੇ ਬਹੁਤ ਸਾਰੇ ਮੁੱਦੇ ਹਨ। ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਮੰਤਰੀ ਨੇ ਐਤਵਾਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ।

Punjab Tehsildars strike-ਪੰਜਾਬ ਚ ਤਹਿਸੀਲਦਾਰ ਨਹੀਂ ਜਾਣਗੇ ਹੜਤਾਲ ਤੇ, ਸਰਕਾਰ ਨਾਲ ਬੈਠਕ ਤੋਂ ਬਾਅਦ ਲਿਆ ਫੈਸਲਾ

ਪੰਜਾਬ 'ਚ ਤਹਿਸੀਲਦਾਰ ਨਹੀਂ ਜਾਣਗੇ ਹੜਤਾਲ, ਸਰਕਾਰ ਨੇ ਬੈਠਕ ਤੋਂ ਬਾਅਦ ਫੈਸਲਾ

Follow Us On

Tehsildar Unions Meet With Cabinet Minister jimpa-ਪੰਜਾਬ ਦੇ ਤਹਿਸੀਲਦਾਰਾਂ ਨੇ ਸੋਮਵਾਰ ਨੂੰ ਹੋਣ ਵਾਲੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਹ ਫੈਸਲਾ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਤਹਿਸੀਲਦਾਰ ਯੂਨੀਅਨ ਦੇ ਆਗੂਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਤਹਿਸੀਲਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਪਰ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਪੰਜਾਬ ਦੇ ਤਹਿਸੀਲਦਾਰਾਂ ਨੇ ਪਹਿਲਾਂ ਫੈਸਲਾ ਕੀਤਾ ਸੀ ਕਿ ਉਹ 19 ਅਗਸਤ ਤੋਂ 21 ਅਗਸਤ ਤੱਕ ਹੜਤਾਲ ‘ਤੇ ਰਹਿਣਗੇ। ਕਿਉਂਕਿ ਅਜਿਹੇ ਬਹੁਤ ਸਾਰੇ ਮੁੱਦੇ ਹਨ। ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਮੰਤਰੀ ਨੇ ਐਤਵਾਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਸਭ ਤੋਂ ਮਹੱਤਵਪੂਰਨ ਹੈ। ਅਜਿਹੇ ‘ਚ ਸਾਡੀ ਕੋਸ਼ਿਸ਼ ਹੈ ਕਿ ਅਧਿਕਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ।

ਪੱਤਰ ਜਾਰੀ ਕਰਨ ਵਿੱਚ ਹੋਈ ਦੇਰੀ- ਜਿੰਪਾ

ਮੀਟਿੰਗ ਵਿੱਚ ਮੰਤਰੀ ਨੇ ਮੰਨਿਆ ਕਿ 16-17 ਨੂੰ ਪੰਜਾਬ ਰੈਵੇਨਿਊ ਆਫੀਸਰਜ਼ ਯੂਨੀਅਨ ਦੀ ਮੀਟਿੰਗ ਹੋਈ ਸੀ। ਇਸ ਵਿੱਚ ਕਈ ਫੈਸਲੇ ਲਏ ਗਏ ਹਨ। ਪਰ ਦਫ਼ਤਰ ਵੱਲੋਂ ਪੱਤਰ ਜਾਰੀ ਕਰਨ ਵਿੱਚ ਦੇਰੀ ਹੋਈ ਹੈ। ਇਸ ਕਾਰਨ ਕਮਿਊਨੀਕੇਸ਼ਨ ਗੈਪ ਹੋ ਗਿਆ ਹੈ। ਜਲਦੀ ਹੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਅਧਿਕਾਰੀਆਂ ਦੀ ਸੁਰੱਖਿਆ ਪਹਿਲ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ।

Exit mobile version