ਪੰਜਾਬ ‘ਚ ਜ਼ੀਰੋ ‘ਤੇ ਪਹੁੰਚਿਆ ਪਾਰਾ, ਹਿਮਾਚਲ ‘ਚ ਵੀ ਆਰੈਂਜ ਅਲਰਟ ਜਾਰੀ
Punjab Temperature: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਦੀ ਤੀਬਰਤਾ ਵਧੇਗੀ। ਇਸ ਤੋਂ ਇਲਾਵਾ ਕਸ਼ਮੀਰ, ਪੰਜਾਬ ਅਤੇ ਰਾਜਸਥਾਨ 'ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਖੇਤਰ ਵੀ ਠੰਡੇ ਰਹਿ ਸਕਦੇ ਹਨ।
Punjab Temperature:ਪਹਾੜਾਂ ‘ਤੇ ਲਗਾਤਾਰ ਬਰਫਬਾਰੀ ਅਤੇ ਠੰਡੀ ਹਵਾ ਕਾਰਨ ਉੱਤਰੀ ਭਾਰਤ ‘ਚ ਠੰਡ ਵਧਣ ਲੱਗੀ ਹੈ। ਕਸ਼ਮੀਰ-ਹਿਮਾਚਲ ਹੀ ਨਹੀਂ ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਵੀ ਪਾਰਾ ਲਗਾਤਾਰ ਹੇਠਾਂ ਜਾ ਰਿਹਾ ਹੈ। ਮੰਗਲਵਾਰ ਨੂੰ ਕਸ਼ਮੀਰ-ਹਿਮਾਚਲ ਦੇ ਕਈ ਇਲਾਕਿਆਂ ‘ਚ ਤਾਪਮਾਨ ਜ਼ੀਰੋ ਤੋਂ ਹੇਠਾਂ ਪਹੁੰਚ ਗਿਆ, ਜਦਕਿ ਪੰਜਾਬ ਦੇ ਫਰੀਦਕੋਟ ‘ਚ ਜ਼ੀਰੋ ਅਤੇ ਮੱਧ ਪ੍ਰਦੇਸ਼ ਦੇ ਸ਼ਾਹਡੋਲ ‘ਚ ਪਾਰਾ 1 ਡਿਗਰੀ ਦਰਜ ਕੀਤਾ ਗਿਆ। ਹੋਰ ਖੇਤਰਾਂ ਵਿੱਚ ਵੀ ਗਿਰਾਵਟ ਜਾਰੀ ਰਹੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਵਿੱਚ ਠੰਢ ਹੋਰ ਵਧੇਗੀ।
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਦੀ ਤੀਬਰਤਾ ਵਧੇਗੀ। ਖਾਸ ਤੌਰ ‘ਤੇ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਸਖ਼ਤ ਠੰਢ ਜਾਰੀ ਰਹੇਗੀ। ਇਸ ਤੋਂ ਇਲਾਵਾ ਕਾਂਗੜਾ ਅਤੇ ਕੁੱਲੂ ‘ਚ ਵੀ ਠੰਡ ਪੈ ਸਕਦੀ ਹੈ। ਇਸ ਤੋਂ ਇਲਾਵਾ ਕਸ਼ਮੀਰ, ਪੰਜਾਬ ਅਤੇ ਰਾਜਸਥਾਨ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਖੇਤਰ ਵੀ ਠੰਡੇ ਰਹਿ ਸਕਦੇ ਹਨ।
ਪੰਜਾਬ ‘ਚ ਫਰੀਦਕੋਟ ਸਭ ਤੋਂ ਠੰਢਾ
ਪੰਜਾਬ ਅਤੇ ਹਰਿਆਣਾ ਵਿੱਚ ਵੀ ਸੀਤ ਲਹਿਰ ਜਾਰੀ ਹੈ। ਫਰੀਦਕੋਟ ਇੱਥੇ ਸਭ ਤੋਂ ਠੰਢਾ ਰਿਹਾ, ਜਿੱਥੇ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਅਤੇ ਪਟਿਆਲਾ ਦੋਵਾਂ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ। ਹਰਿਆਣਾ ‘ਚ ਹਿਸਾਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਿਰਸਾ ‘ਚ ਇਹ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਿਮਾਚਲ ਵਿੱਚ ਸੁੰਦਰਨਗਰ ਸਭ ਤੋਂ ਠੰਢਾ
ਹਿਮਾਚਲ ‘ਚ ਮੰਗਲਵਾਰ ਨੂੰ ਲਾਹੌਲ ਅਤੇ ਸਪਿਤੀ ਦਾ ਤਾਬੋ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਨਫੀ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਕੁਕੁਮਸੇਰੀ ‘ਚ ਤਾਪਮਾਨ ਮਨਫੀ 4.6 ਡਿਗਰੀ ਸੈਲਸੀਅਸ, ਮਨਾਲੀ ‘ਚ ਮਨਫੀ 2.1 ਡਿਗਰੀ, ਹਮੀਰਪੁਰ ‘ਚ 1.3 ਡਿਗਰੀ, ਸੁੰਦਰਨਗਰ ‘ਚ 0.5 ਡਿਗਰੀ ਅਤੇ ਊਨਾ ‘ਚ 0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਿਮਲਾ ਹੋਰ ਇਲਾਕਿਆਂ ਦੇ ਮੁਕਾਬਲੇ ਘੱਟ ਠੰਡਾ ਸੀ, ਇੱਥੇ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਹਾ।