AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਰਾਹੁਲ ਗਾਂਧੀ ਦਾ ਸੁਰੱਖਿਆ ਘੇਰਾ ਤੋੜ ਕੇ ਵੜੇ ਦੌ ਨੌਜਵਾਨ ਕਾਬੂ

ਇਸ ਘਟਨਾ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਗਏ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇੰਨੀ ਸਖ਼ਤ ਸੁਰੱਖਿਆ ਤੋੜਨ ਦੇ ਬਾਵਜੂਦ ਉਹ ਵਿਅਕਤੀ ਰਾਹੁਲ ਗਾਂਧੀ ਦੇ ਐਨੇ ਕਰੀਬ ਕਿਵੇਂ ਪਹੁੰਚ ਗਿਆ।

ਪੰਜਾਬ 'ਚ ਰਾਹੁਲ ਗਾਂਧੀ ਦਾ ਸੁਰੱਖਿਆ ਘੇਰਾ ਤੋੜ ਕੇ ਵੜੇ ਦੌ ਨੌਜਵਾਨ ਕਾਬੂ
tv9-punjabi
| Published: 17 Jan 2023 13:31 PM IST
Share
ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਦੌਰਾਨ ਪੰਜਾਬ ‘ਚ ਛੇਵੇਂ ਦਿਨ ਮੰਗਲਵਾਰ ਨੂੰ ਦੋ ਥਾਵਾਂ ‘ਤੇ ਸੁਰੱਖਿਆ ‘ਚ ਸੇਂਧ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੌ ਵਿਅਕਤੀਆਂ ਨੂੰ ਪੁੱਛਗਿੱਛ ਦੇ ਲਈ ਹਿਰਾਸਤ ਵਿੱਚ ਵੀ ਲੈ ਲਿਆ ਹੈ।ਰਾਹੁਲ ਗਾਂਧੀ ਦੀ ਪੰਜਾਬ ‘ਚ ਹੋ ਰਹੀ ਭਾਰਤ ਜੋੜੋ ਯਾਤਰਾ ਅੰਤਿਮ ਪੜਾਅ ‘ਤੇ ਪੁੱਜ ਚੁੱਕੀ ਹੈ। ਸੁਰੱਖਿਆ ਏਜੰਸੀਆਂ ਵਲੋਂ ਪੰਜਾਬ ‘ਚ ਪਹਿਲਾਂ ਹੀ ਸੁਰੱਖਿਆ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪੰਜਾਬ ਵਿੱਚ ਰਾਹੁਲ ਗਾਂਧੀ ਨੂੰ ਜ਼ਿਆਦਾਤਰ ਯਾਤਰਾ ਕਾਰ ਰਾਹੀਂ ਕਰਨ ਦੀ ਸਲਾਹ ਦਿੰਦਿਆਂ ਹੋਰਨਾਂ ਰਾਜਾਂ ਦੇ ਮੁਕਾਬਲੇ ਜ਼ਿਆਦਾ ਪੁਲਸ ਸੁਰੱਖਿਆ ਦਿੱਤੀ ਗਈ ਹੈ।ਇਸ ਦੇ ਬਾਵਜੂਦ ਅੱਜ ਸਵੇਰੇ ਦੋ ਵਾਰ ਉਨ੍ਹਾਂ ਦੀ ਸੁਰੱਖਿਆ ਵਿੱਚ ਸੇਂਧ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸਰੱਖਿਆ ਵਿੱਚ ਦੋ ਵਾਰ ਅਣਗਹਿਲੀ ਹੋਈ ਹੈ।

ਯਾਤਰਾ ਉਸ ਸਮੇਂ ਹੁਸ਼ਿਆਰਪੁਰ-ਪਠਾਨਕੋਟ ਮਾਰਗ ‘ਤੇ ਸੀ

ਇਸ ਤੋਂ ਬਾਅਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਸਵੇਰੇ ਹੁਸ਼ਿਆਰਪੁਰ-ਪਠਾਨਕੋਟ ਮਾਰਗ ‘ਤੇ ਸੀ। ਇਸੇ ਦੌਰਾਨ ਦਸੂਹਾ ਦੇ ਕੋਲ ਇੱਕ ਨੌਜਵਾਨ ਰਾਹੁਲ ਗਾਂਧੀ ਦੀ ਤਿੰਨ-ਪਰਤੀ ਸੁਰੱਖਿਆ ਨੂੰ ਤੋੜਨ ਵਿੱਚ ਸਫ਼ਲ ਰਿਹਾ। ਨੌਜਵਾਨ ਸੁਰੱਖਿਆ ਘੇਰੇ ਨੂੰ ਤੋੜਦਾ ਹੋਇਆ ਸਿੱਧਾ ਰਾਹੁਲ ਕੋਲ ਪੁੱਜਾ ਅਤੇ ਉਸਨੇ ਰਾਹੁਲ ਨੂੰ ਗਲ਼ੇ ਲਗਾ ਲਿਆ। ਅਚਾਨਕ ਹੋਏ ਇਸ ਘਟਨਾਕ੍ਰਮ ਨਾਲ ਰਾਹੁਲ ਗਾਂਧੀ ਵੀ ਹੈਰਾਨ ਹੋ ਗਏ। ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਗੇ ਵਧੇ ਅਤੇ ਨੌਜਵਾਨ ਨੂੰ ਪਿੱਛੇ ਕੀਤਾ। ਮੌਕੇ ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਯਾਤਰਾ ਨੂੰ ਅੱਗੇ ਤੋਰਿਆ।

ਨੌਜਵਾਨ ਰਾਹੁਲ ਗਾਂਧੀ ਨਾਲ ਹੱਥ ਮਿਲਾਉਣਾ ਚਾਹੁੰਦਾ ਸੀ

ਕੁੱਝ ਸਮਾਂ ਉਪਰੰਤ ਜਦੋਂ ਯਾਤਰਾ ਚਾਹ-ਪਾਣੀ ਲਈ ਪਿੰਡ ਬੱਸੀ ਸਥਿਤ ਇੱਕ ਢਾਬੇ ‘ਤੇ ਰੁਕੀ ਤਾਂ ਰਾਹੁਲ ਗਾਂਧੀ ਸੜਕ ਪਾਰ ਕਰਨ ਲੱਗੇ। ਉਸੇ ਸਮੇਂ ਸਿਰ ‘ਤੇ ਕੇਸਰੀ ਪਰਨਾ ਬੰਨੀ ਇੱਕ ਨੌਜਵਾਨ ਅੱਗੇ ਵਧਿਆ ਅਤੇ ਰਾਹੁਲ ਦੇ ਬੇਹੱਦ ਨੇੜੇ ਪੁੱਜ ਗਿਆ। ਉਕਤ ਨੌਜਵਾਨ ਰਾਹੁਲ ਗਾਂਧੀ ਨਾਲ ਹੱਥ ਮਿਲਾਉਣਾ ਚਾਹੁੰਦਾ ਸੀ। ਸੁਰੱਖਿਆ ਅਕਿਾਰੀਆਂ ਨੇ ਫੌਰਾਨ ਐਕਸ਼ਨ ਲੈਂਦਿਆਂ ਨੌਜਵਾਨ ਨੂੰ ਕਾਬੂ ਕਰ ਲਿਆ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਤਾਂ ਪਤਾ ਚੱਲਿਆ ਕਿ ਰਾਹੁਲ ਤੱਕ ਪੁੱਜਣ ਵਾਲੇ ਨੌਜਵਾਨ ਆਸ ਪਾਸ ਦੇ ਹੀ ਰਹਿਣ ਵਾਲੇ ਹਨ ਅਤੇ ਉਹ ਰਾਹੁਲ ਨੂੰ ਮਿਲਣਾ ਚਾਹੁੰਦੇ ਸਨ। ਇਸੇ ਦੌਰਾਨ ਅੱਜ ਦੋ ਘਟਨਾਕ੍ਰਮ ਹੋਣ ਉਪਰੰਤ ਪੁਲਸ ਨੇ ਰਾਹੁਲ ਦੀ ਸੁਰੱਖਿਆ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...