ਪੰਜਾਬ ਵਿੱਚ ਤਿੰਨ ਦੀ ਛੁੱਟੀ, ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਪੜ੍ਹੋ ਦਸੰਬਰ ਮਹੀਨੇ ਦੀਆਂ ਛੁੱਟੀਆਂ ਦੀ ਲਿਸਟ
ਸਾਲ 2024 ਖਤਮ ਹੋਣ ਵਾਲਾ ਹੈ, ਇਸ ਦੇ ਨਾਲ ਹੀ ਦਸੰਬਰ ਮਹੀਨੇ ਹੋਣ ਵਾਲੀਆਂ ਸਰਕਾਰੀ ਛੁੱਟੀਆਂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਾਲ ਦੇ ਆਖਰੀ ਮਹੀਨੇ ਭਾਵ ਦਸੰਬਰ ਵਿੱਚ ਛੁੱਟੀਆਂ ਦੀ ਭਰਮਾਰ ਹੋਣ ਵਾਲੀ ਹੈ। ਦਸੰਬਰ ਵਿੱਚ ਸਰਦੀਆਂ ਦੀਆਂ ਛੁੱਟੀਆਂ ਕਾਰਨ ਸਕੂਲ ਬੰਦ ਰਹਿੰਦੇ ਹਨ। ਇਸ ਤੋਂ ਇਲਾਵਾ ਕ੍ਰਿਸਮਸ ਦੇ ਤਿਉਹਾਰ ਕਾਰਨ ਵੀ ਛੁੱਟੀ ਹੈ।
ਪੰਜਾਬ ਵਿੱਚ 6 ਦਸੰਬਰ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ, 6 ਦਸੰਬਰ ਨੂੰ ਪੰਜਾਬ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦੱਸ ਦੇਈਏ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਛੁੱਟੀ ਰਹੇਗੀ।
ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਦੌਰਾਨ, ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ (ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਐਲਾਨੀ ਗਈ ਹੈ)।
ਸਕੂਲ-ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ ?
ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਜਿਸ ਨੂੰ ਲੈ ਕੇ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ। 25 ਦਸੰਬਰ ਨੂੰ ਕ੍ਰਿਸਮਸ ਮੌਕੇ ਸੂਬੇ ਦੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜਦੋਂ ਕਿ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ ਤੱਕ ਜਾਰੀ ਰਹਿਣਗੀਆਂ। ਦੱਸ ਦਈਏ ਕਿ ਸਰਦੀਆਂ ਦੀਆਂ ਛੁੱਟੀਆਂ ਮੌਸਮ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ ਹਾਲੇ ਤੱਕ ਇਸ ਸਬੰਧੀ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ। ਇਸ ਸਬੰਧੀ ਜਲਦ ਹੀ ਨੋਟਿਫਿਕੇਸ਼ਨ ਜਾਰੀ ਹੋ ਸਕਦਾ ਹੈ।
ਸੂਬਾ ਸਰਕਾਰ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਰਾਜ ਤਿਉਹਾਰਾਂ ਸਮੇਤ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟਿਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ।