AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ
tv9-punjabi
| Published: 03 Feb 2023 19:07 PM IST
Share
ਚੰਡੀਗੜ੍ਹ। ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਰਹਿਣਗੇ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮਾਂ ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਆਨਲਾਈਨ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਅਟੈਂਡ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ।

ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ:

ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?MTID=mb93a5a19bb8a03372346bce9780ae495 ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk@gmail.com ਜਾਂ ਵੈੱਬਸਾਈਟ dwss.punjab.gov.in/Citizen Corner Register Online Complaint ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ਤੇ ਭੇਜੀ ਜਾ ਸਕਦੀ ਹੈ)

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...