AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ, ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.9 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
(ਏਆਈ ਜਨਰੇਟਡ ਫੋਟੋ)
tv9-punjabi
| Published: 11 Jul 2026 06:52 AM IST
Share

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

12 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਸੂਬੇ ਦੇ 15 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ,ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ

13 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ,ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

14 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, 12 ਜ਼ਿਲ੍ਹਿਆਂ ਲਈ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ, ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.9 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ (ਸਿਟੀ) ਦਾ ਵੱਧੋ-ਵੱਧ ਤਾਪਮਾਨ 32.3 ਡਿਗਰੀ, ਚੰਡੀਗੜ੍ਹ (ਏਅਰਪੋਰਟ) ਦਾ 31.2 ਡਿਗਰੀ, ਅੰਮ੍ਰਿਤਸਰ ਦਾ 35.0 ਡਿਗਰੀ, ਲੁਧਿਆਣਾ ਦਾ 34.0 ਡਿਗਰੀ, ਪਟਿਆਲਾ ਦਾ 32.0 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਬਠਿੰਡਾ ਦਾ 37.6 ਡਿਗਰੀ, ਫਰਦੀਕੋਟ ਦਾ 36.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 38.1 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.1 ਡਿਗਰੀ, ਹੁਸ਼ਿਆਰਪੁਰ ਦਾ 33.8 ਡਿਗਰੀ, ਮੋਗਾ ਦਾ 33.9 ਡਿਗਰੀ, ਮੁਹਾਲੀ ਦਾ 32.3 ਡਿਗਰੀ, ਮੁਕਤਸਰ ਦਾ 35.4 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.3 ਡਿਗਰੀ, ਰੋਪੜ ਦਾ 34.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 35.7 ਡਿਗਰੀ, ਤੇ ਸੰਗਰੂਰ ਦਾ 33.4 ਡਿਗਰੀ ਦਰਜ ਕੀਤਾ ਗਿਆ ਹੈ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...