AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ ‘ਚ 20 ਤੋਂ 23 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ
tv9-punjabi
| Updated On: 12 Jul 2026 06:53 AM IST
Share

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨ ਯਾਨੀ ਕਿ 13, 14 ਤੇ 15 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.5 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 33.9 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 33.2 ਡਿਗਰੀ, ਅੰਮ੍ਰਿਤਸਰ ਦਾ 33.4 ਡਿਗਰੀ, ਲੁਧਿਆਣਾ ਦਾ 32.6 ਡਿਗਰੀ, ਪਟਿਆਲਾ ਦਾ 33.6 ਡਿਗਰੀ, ਪਠਾਨਕੋਟ ਦਾ 32.5 ਡਿਗਰੀ, ਬਠਿੰਡਾ ਦਾ 36.5 ਡਿਗਰੀ, ਬਠਿੰਡਾ ਏਅਪੋਰਟ ਦਾ 39.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.6 ਡਿਗਰੀ, ਫਿਰੋਜ਼ਪੁਰ ਦਾ 34.8 ਡਿਗਰੀ, ਹੁਸ਼ਿਆਰਪੁਰ ਦਾ 32.1 ਡਿਗਰੀ, ਮੋਗਾ ਦਾ 33.7 ਡਿਗਰੀ, ਮੁਹਾਲੀ ਦਾ 33.1 ਡਿਗਰੀ, ਰੋਪੜ ਦਾ 32.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 33.6 ਡਿਗਰੀ ਤੇ ਸੰਗਰੂਰ ਦਾ 33.4 ਡਿਗਰੀ ਦਰਜ ਕੀਤਾ ਗਿਆ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...