AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਤੇ ਆਉਣ ਵਾਲੇ 2 ਦਿਨ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.1 ਡਿਗਰੀ ਸੈਲਸੀਅਸ ਰਿਹਾ ਹੈ।

ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਅੱਜ ਤੇ ਆਉਣ ਵਾਲੇ 2 ਦਿਨ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 07 Jul 2026 06:53 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਐਸੇਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਬਾਰਿਸ਼ ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ , ਸੂਬੇ ਦੇ ਹਰ ਜ਼ਿਲ੍ਹੇ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

9 ਜੁਲਾਈ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

10 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸੂਬੇ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.1 ਡਿਗਰੀ ਸੈਲਸੀਅਸ ਰਿਹਾ ਹੈ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 35.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 34.6 ਡਿਗਰੀ, ਅੰਮ੍ਰਿਤਸਰ ਦਾ 33.5 ਡਿਗਰੀ, ਲੁਧਿਆਣਾ ਦਾ 33.8 ਡਿਗਰੀ, ਪਟਿਆਲਾ ਦਾ 32.7 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਗੁਰਦਾਸਪੁਰ ਦਾ 33.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.6 ਡਿਗਰੀ, ਬਠਿੰਡਾ ਦਾ 35.2 ਡਿਗਰੀ, ਫਿਰੋਜ਼ਪੁਰ ਦਾ 34.7 ਡਿਗਰੀ, ਹੁਸ਼ਿਆਰਪੁਰ ਦਾ 33.8 ਡਿਗਰੀ ਦਰਜ ਕੀਤਾ ਗਿਆ।

ਸਾਲੇਰਨ (ਹੁਸ਼ਿਆਰਪੁਰ) ਦਾ 34.5 ਡਿਗਰੀ, ਮੋਗਾ ਦਾ 34.5 ਡਿਗਰੀ, ਮੁਹਾਲੀ ਦਾ 35.4 ਡਿਗਰੀ, ਮੁਕਤਸਰ ਦਾ 36.2 ਡਿਗਰੀ, ਪਠਾਨਕੋਟ ਦਾ 35.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 34.6 ਡਿਗਰੀ, ਰੋਪੜਾ ਦਾ 34.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 36.3 ਡਿਗਰੀ ਤੇ ਸੰਗਰੂਰ ਦਾ 34.2 ਡਿਗਰੀ ਦਰਜ ਕੀਤਾ ਗਿਆ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...