AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਖੁਸ਼ਕ, ਔਸਤ ਵੱਧੋ-ਵੱਧ ਤਾਪਮਾਨ ‘ਚ ਵਾਧਾ

ਬੀਤੇ ਦਿਨੀਂ ਬਾਰਿਸ਼ ਤੋਂ ਬਾਅਦ, ਜਿੱਥੇ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਸੀ, ਹੁਣ ਇਹ ਆਮ ਦੇ ਕਰੀਬ ਪਹੁੰਚ ਚੁੱਕਿਆ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਬੀਤੇ 24 ਘੰਟਿਆਂ ਦੇ ਮੁਕਾਬਲੇ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 35.1 ਡਿਗਰੀ ਸੈਲਸੀਅਸ ਰਿਹਾ।

Punjab Weather: ਪੰਜਾਬ 'ਚ ਅੱਜ ਮੌਸਮ ਰਹੇਗਾ ਖੁਸ਼ਕ, ਔਸਤ ਵੱਧੋ-ਵੱਧ ਤਾਪਮਾਨ 'ਚ ਵਾਧਾ
ਸੰਕੇਤਕ ਤਸਵੀਰ
tv9-punjabi
| Published: 14 Apr 2026 06:58 AM IST
Share

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ ਬੁੱਧਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੀਰਵਾਰ ਤੇ ਸ਼ੁੱਕਰਵਾਰ ਦੇ ਦਿਨ ਵੀ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦੋਵੇਂ ਦਿਨਾਂ ਲਈ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਪੰਜਾਬ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਬਾਰਿਸ਼ ਤੋਂ ਬਾਅਦ, ਜਿੱਥੇ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਸੀ, ਹੁਣ ਇਹ ਆਮ ਦੇ ਕਰੀਬ ਪਹੁੰਚ ਚੁੱਕਿਆ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 35.1 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਹ 32.6 ਡਿਗਰੀ ਰਿਹਾ, ਲੁਧਿਆਣਾ ਦਾ 34.0 ਡਿਗਰੀ, ਫਰੀਦਕੋਟ ਦਾ 34.5 ਡਿਗਰੀ, ਗੁਰਦਾਸਪੁਰ ਦਾ 33.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 32.1 ਡਿਗਰੀ, ਫਿਰੋਜ਼ਪੁਰ ਦਾ 32.9 ਡਿਗਰੀ, ਹੁਸ਼ਿਆਰਪੁਰ ਦਾ 31.8 ਡਿਗਰੀ, ਮੁਹਾਲੀ ਦਾ 33.2 ਡਿਗਰੀ, ਪਠਾਨਕੋਟ ਦਾ 31.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 30.7 ਡਿਗਰੀ, ਰੋਪੜ ਦਾ 32.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.5 ਡਿਗਰੀ ਦਰਜ ਕੀਤਾ ਗਿਆ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...