ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਮੌਸਮ ਦਾ ਅਲਰਟ ਨਹੀਂ; ਜਾਣੋ Weather Update

Updated On: 

01 Apr 2026 06:57 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 34.8 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਮੌਸਮ ਦਾ ਅਲਰਟ ਨਹੀਂ; ਜਾਣੋ Weather Update

ਸੰਕੇਤਕ ਤਸਵੀਰ (AI Generated)

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਤਰਨਤਾਰਨ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਬਾਅਦ ਕੱਲ੍ਹ ਯਾਨੀ ਕਿ ਵੀਰਵਾਰ ਨੂੰ ਵੀ ਮੌਸਮ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਦੁਬਾਰਾ ਸੂਬੇ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 34.8 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.4 ਡਿਗਰੀ, ਲੁਧਿਆਣਾ ਦਾ 33.6 ਡਿਗਰੀ, ਫਰੀਦਕੋਟ ਦਾ 33.5 ਡਿਗਰੀ, ਫਾਜ਼ਿਲਕਾ ਦਾ 33.1 ਡਿਗਰੀ, ਫਿਰੋਜ਼ਪੁਰ ਦਾ 33.2 ਡਿਗਰੀ, ਹੁਸ਼ਿਆਰਪੁਰ ਦਾ 31.5 ਡਿਗਰੀ, ਸਲੇਰਨ (ਹੁਸ਼ਿਆਰਪੁਰ) ਦਾ 30.8 ਡਿਗਰੀ, ਮੁਹਾਲੀ ਦਾ 32.6 ਡਿਗਰੀ, ਪਠਾਨਕੋਟ ਦਾ 32.5 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 31.4 ਡਿਗਰੀ, ਰੋਪੜ ਦਾ 31.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 34.0 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.7 ਡਿਗਰੀ ਦਰਜ ਕੀਤਾ ਗਿਆ।

Follow Us