AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਮੌਸਮ ਸਾਫ਼, ਕੱਲ੍ਹ ਬਾਰਿਸ਼ ਦੀ ਭਵਿੱਖਬਾਣੀ ਤੇ ਅਗਲੇ ਦਿਨ ਹਨੇਰੀ-ਤੂਫ਼ਾਨ ਦਾ ਅਲਰਟ

Punjab Weather Update: ਪੰਜਾਬ 'ਚ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਰਿਹਾ।

Punjab Weather: ਪੰਜਾਬ 'ਚ ਅੱਜ ਮੌਸਮ ਸਾਫ਼, ਕੱਲ੍ਹ ਬਾਰਿਸ਼ ਦੀ ਭਵਿੱਖਬਾਣੀ ਤੇ ਅਗਲੇ ਦਿਨ ਹਨੇਰੀ-ਤੂਫ਼ਾਨ ਦਾ ਅਲਰਟ
(ਸੰਕੇਤਕ ਤਸਵੀਰ) AI Generated Photo
ramandeep
| Published: 01 May 2026 07:10 AM IST
Share

Punjab Weather Update: ਬੀਤੀ ਦਿਨਾਂ ਤੋਂ ਬੱਦਲਵਾਈ ਵਰਗੇ ਮੌਸਮ ਕਾਰਨ ਪੰਜਾਬ ‘ਚ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ, ਬੀਤੇ ਦਿਨ ( 30 ਅਪ੍ਰੈਲ ਨੂੰ) ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ ਅਜੇ ਵੀ 2.5 ਡਿਗਰੀ ਘੱਟ ਬਣਿਆ ਹੋਇਆ ਹੈ। ਅੱਜ ਦੀ ਗੱਲ ਕਰੀਏ ਤਾਂ ਪੰਜਾਬ ‘ਚ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ?

ਕੱਲ੍ਹ ਦੇ ਦਿਨ ਯਾਨੀ ਕਿ 2 ਮਈ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ, 3 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

4 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?

ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਰਿਹਾ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 38.1 ਡਿਗਰੀ, ਪਠਾਨਕੋਟ ਦਾ 30.2 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ ਵੀ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 35.4 ਡਿਗਰੀ, ਫਿਰੋਜ਼ਪੁਰ ਦਾ 34.9 ਡਿਗਰੀ, ਹੁਸ਼ਿਆਰਪੁਰ ਦਾ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 33.2 ਡਿਗਰੀ, ਮੁਹਾਲੀ ਦਾ 35.8 ਡਿਗਰੀ, ਪਠਾਨਕੋਟ ਦਾ 28.8 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.5 ਡਿਗਰੀ ਰਿਹਾ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...