ਪੰਜਾਬ ‘ਚ ਅੱਜ ਮੌਸਮ ਰਹੇਗਾ ਖੁਸ਼ਕ, ਜਾਣੋ ਬੀਤੇ ਦਿਨ ਕਿੰਨਾ ਰਿਹਾ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟ-ਘੱਟ ਤਾਪਮਾਨ 'ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 14.4 ਡਿਗਰੀ ਸੈਲਸੀਅਸ ਰਿਹਾ।
ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਸਾਫ਼ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਹਰਿਆਣਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪੱਛਮੀ ਗੜਬੜੀ (Western Disturbance) ਦਾ ਚੱਕਰਵਾਤੀ ਪ੍ਰਭਾਵ ਅਜੇ ਵੀ ਕਾਇਮ ਹੈ। ਹਾਲਾਂਕਿ, ਇਨ੍ਹਾਂ ਮੌਸਮੀ ਹਾਲਾਤਾਂ ਦਾ ਪੰਜਾਬ ‘ਤੇ ਕੋਈ ਖਾਸ ਅਸਰ ਪੈਣ ਦੀ ਉਮੀਦ ਨਹੀਂ ਹੈ। ਇਸ ਲਈ ਸੂਬੇ ‘ਚ ਮੌਸਮ ਖੁਸ਼ਕ ਰਹੇਗਾ।
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 14.4 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਘੱਟੋ-ਘੱਟ ਤਾਪਮਾਨ |
| ਚੰਡੀਗੜ੍ਹ ਸਿਟੀ | 16.6°C |
| ਅੰਮ੍ਰਿਤਸਰ | 16.1°C |
| ਲੁਧਿਆਣਾ | 17.2°C |
| ਪਟਿਆਲਾ | 17.0°C |
| ਪਠਾਨਕੋਟ | 17.2°C |
| ਬਠਿੰਡਾ | 15.4°C |
| ਫਰੀਦਕੋਟ | 14.4°C |
| ਗੁਰਦਾਸਪੁਰ | 16.0°C |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 15.9°C |
| ਬਰਨਾਲਾ | 18.1°C |
| ਫਤਿਹਗੜ੍ਹ ਸਾਹਿਬ | 16.0°C |
| ਫਿਰੋਜ਼ਪੁਰ | 15.8°C |
| ਬਾਹੋਵਾਲ (ਹੁਸ਼ਿਆਰਪੁਰ) | 15.7°C |
| ਜਲੰਧਰ | 16.6°C |
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਉੱਥੇ ਹੀ, ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 0,7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 32.2 ਡਿਗਰੀ ਸੈਲਸੀਅਸ ਰਿਹਾ।
Observed #Maximum #Temperature over #Punjab, #Haryana & #Chandigarh dated 31-10-26 https://t.co/cS9TYmMhHE — IMD Chandigarh (@IMD_Chandigarh) October 31, 2026