AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab Weather: ਅੱਜ ਸੂਬੇ ਭਰ ‘ਚ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 3.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ 'ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

Punjab Weather: ਅੱਜ ਸੂਬੇ ਭਰ 'ਚ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ 'ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Published: 10 Aug 2026 06:50 AM IST
Share

ਪੰਜਾਬ ਦੇ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 11 ਤੇ 12 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ 2 ਦਿਨਾਂ ਦੌਰਾਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

13 ਅਗਸਤ ਨੂੰ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲ ਚਮਕਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 3.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 36
ਚੰਡੀਗੜ੍ਹ (ਏਅਪਰੋਟ/IAF) 35
ਅੰਮ੍ਰਿਤਸਰ 31.3
ਲੁਧਿਆਣਾ 35.4
ਪਟਿਆਲਾ 35.1
ਪਠਾਨਕੋਟ 35.5
ਬਠਿੰਡਾ 32
ਗੁਰਦਾਸਪੁਰ 33
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.4
ਬਠਿੰਡਾ (ਏਅਰਪੋਰਟ) 33.4
ਫਤਿਹਗੜ੍ਹ ਸਾਹਿਬ 33.6
ਹੁਸ਼ਿਆਰਪੁਰ 33.6
ਕਪੂਰਥਲਾ (ਸਾਇੰਸ ਸਿਟੀ) 33.3
ਪਠਾਨਕੋਟ 35.8
ਥੀਨ ਡੈਮ (ਪਠਾਨਕੋਟ) 33.9
ਰੋਪੜ 35.1
ਭਾਖੜਾ ਡੈਮ 35.5
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 36
ਸੰਗਰੂਰ 34.1
ਗੁਰਦਾਸਪੁਰ 32.7

Follow Us
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...