AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 35.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ 'ਚ ਅੱਜ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ 'ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Published: 11 Aug 2026 06:49 AM IST
Share

ਅੱਜ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 3 ਜ਼ਿਲ੍ਹਿਆਂ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਅੱਜ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਜ਼ਿਆਦਾਤਰ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 12 ਅਗਸਤ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
  • 13 ਅਗਸਤ ਨੂੰ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 14 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 35.8 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 31.5
ਅੰਮ੍ਰਿਤਸਰ 33.8
ਲੁਧਿਆਣਾ 33.6
ਪਟਿਆਲਾ 30
ਬਠਿੰਡਾ 35.2
ਫਰੀਦਕੋਟ 35
ਗੁਰਦਾਸਪੁਰ 35.8
ਬਲੋਵਾਲ ਸੌਂਖੜੀ (ਐਸਬੀਐਸ ਨਗਰ) 30
ਫਿਰੋਜ਼ਪੁਰ 34.4
ਹੁਸ਼ਿਆਰਪੁਰ 32
ਕਪੂਰਥਲਾ (ਸਾਇੰਸ ਸਿਟੀ) 34.2
ਮੁਹਾਲੀ 30.7
ਪਠਾਨਕੋਟ 34.6
ਥੀਨ ਡੈਮ (ਪਠਾਨਕੋਟ) 32.4
ਰੋਪੜ 30.6
ਭਾਖੜਾ ਡੈਮ (ਰੂਪਨਗਰ) 32.4
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 30.7
ਸੰਗਰੂਰ 33.6
ਫਤਿਹਗੜ੍ਹ ਸਾਹਿਬ 29.3

Follow Us
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...