ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 35.8 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ
ਅੱਜ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 3 ਜ਼ਿਲ੍ਹਿਆਂ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਅੱਜ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਜ਼ਿਆਦਾਤਰ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਆਉਣ ਵਾਲੇ 3 ਦਿਨਾਂ ਦਾ ਮੌਸਮ
- 12 ਅਗਸਤ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
- 13 ਅਗਸਤ ਨੂੰ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
- 14 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 35.8 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ / ਜ਼ਿਲ੍ਹਾ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਸਿਟੀ) | 31.5 |
| ਅੰਮ੍ਰਿਤਸਰ | 33.8 |
| ਲੁਧਿਆਣਾ | 33.6 |
| ਪਟਿਆਲਾ | 30 |
| ਬਠਿੰਡਾ | 35.2 |
| ਫਰੀਦਕੋਟ | 35 |
| ਗੁਰਦਾਸਪੁਰ | 35.8 |
| ਬਲੋਵਾਲ ਸੌਂਖੜੀ (ਐਸਬੀਐਸ ਨਗਰ) | 30 |
| ਫਿਰੋਜ਼ਪੁਰ | 34.4 |
| ਹੁਸ਼ਿਆਰਪੁਰ | 32 |
| ਕਪੂਰਥਲਾ (ਸਾਇੰਸ ਸਿਟੀ) | 34.2 |
| ਮੁਹਾਲੀ | 30.7 |
| ਪਠਾਨਕੋਟ | 34.6 |
| ਥੀਨ ਡੈਮ (ਪਠਾਨਕੋਟ) | 32.4 |
| ਰੋਪੜ | 30.6 |
| ਭਾਖੜਾ ਡੈਮ (ਰੂਪਨਗਰ) | 32.4 |
| ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) | 30.7 |
| ਸੰਗਰੂਰ | 33.6 |
| ਫਤਿਹਗੜ੍ਹ ਸਾਹਿਬ | 29.3 |
