AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 46.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 11 Jun 2026 07:05 AM IST
Share

ਅੱਜ ਪੰਜਾਬ ਭਰ ‘ਚ ਹਨੇਰੀ-ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ ਜੋ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀਆਂ ਹਨ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਦੇ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 46.2 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 42.0 ਡਿਗਰੀ, ਅੰਮ੍ਰਿਤਸਰ ਦਾ 43.2 ਡਿਗਰੀ, ਲੁਧਿਆਣਾ ਦਾ 43.6 ਡਿਗਰੀ, ਪਟਿਆਲਾ ਦਾ 43.6 ਡਿਗਰੀ, ਪਠਾਨਕੋਟ ਦਾ 42.0 ਡਿਗਰੀ, ਬਠਿੰਡਾ ਦਾ 44.2 ਡਿਗਰੀ, ਗੁਰਦਾਸਪੁਰ ਦਾ 41.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.3 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ 42.8 ਡਿਗਰੀ, ਫਿਰੋਜ਼ਪੁਰ ਦਾ 43.3 ਡਿਗਰੀ, ਹੁਸ਼ਿਆਰਪੁਰ ਦਾ 40.8 ਡਿਗਰੀ, ਮੁਹਾਲੀ ਦੀ 40.9 ਡਿਗਰੀ, ਪਠਾਨਕੋਟ ਦਾ 40.2 ਡਿਗਰੀ, ਰੋਪੜ ਦਾ 40.7 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.8 ਡਿਗਰੀ ਦਰਜ ਕੀਤਾ ਗਿਆ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...