AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Weather: ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਪਠਾਨਕੋਟ ‘ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

Weather: ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਪਠਾਨਕੋਟ 'ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 12 Aug 2026 06:50 AM IST
Share

ਪੰਜਾਬ ਦੇ ਅੱਜ ਇੱਕ ਜ਼ਿਲ੍ਹੇ- ਪਠਾਨਕੋਟ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

13 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

14 ਅਗਸਤ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ, ਪਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਹੈ, ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ, ਪਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 29.4
ਚੰਡੀਗੜ੍ਹ (ਏਅਪੋਰਟ/ਆਈਏਐਫ) 28.2
ਅੰਮ੍ਰਿਤਸਰ 32.4
ਲੁਧਿਆਣਾ 31.2
ਪਟਿਆਲਾ 29.2
ਪਠਾਨਕੋਟ 28.5
ਗੁਰਦਾਸਪੁਰ 31
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 30.3
ਬਠਿੰਡਾ (ਏਅਪੋਰਟ) 36
ਫਤਿਹਗੜ੍ਹ ਸਾਹਿਬ 28.7
ਫਿਰੋਜ਼ਪੁਰ 33.5
ਹੋਸ਼ਿਆਰਪੁਰ 30.4
ਮੁਹਾਲੀ 28.2
ਪਠਾਨਕੋਟ 26
ਥੀਨ ਡੈਮ (ਪਠਾਨਕੋਟ) 25.4
ਭਾਖੜਾ ਡੈਮ (ਰੂਪਨਗਰ) 30.6
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 30.2
ਸੰਗਰੂਰ 32.3

Follow Us
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...