AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਤੇ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 3.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਦ ਤਾਪਮਾਨ ਅਬੋਹਰ (ਫਾਜ਼ਿਲਕਾ) 'ਚ ਦਰਜ ਕੀਤਾ ਗਿਆ, ਜੋ ਕਿ 42 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਤੇ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 12 Jun 2026 07:09 AM IST
Share

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਗੜ੍ਹੇਮਾਰੀ ਤੇ ਹਨੇਰੀ (60-70 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਬਰਨਾਲਾ. ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਹਨੇਰੀ (60-70 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਵੀ ਭਵਿੱਖਬਾਣੀ

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

13 ਜੂਨ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-5 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਸ਼ਹਿਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਰਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

14 ਜੂਨ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

15 ਜੂਨ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਦ ਤਾਪਮਾਨ ਅਬੋਹਰ (ਫਾਜ਼ਿਲਕਾ) ‘ਚ ਦਰਜ ਕੀਤਾ ਗਿਆ, ਜੋ ਕਿ 42 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.0 ਡਿਗਰੀ, ਅੰਮ੍ਰਿਤਸਰ ਦਾ 40.9 ਡਿਗਰੀ, ਲੁਧਿਆਣਾ ਦਾ 35.2 ਡਿਗਰੀ, ਪਟਿਆਲਾ ਦਾ 34.8 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦਕੋਟ ਦਾ 41.5 ਡਿਗਰੀ, ਗੁਰਦਾਸਪੁਰ ਦਾ 41.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.3 ਡਿਗਰੀ, ਫਿਰੋਜ਼ਪੁਰ ਦਾ 40.8 ਡਿਗਰੀ, ਹੁਸ਼ਿਆਰਪੁਰ ਦਾ 36.4 ਡਿਗਰੀ ਦਰਜ ਕੀਤਾ ਗਿਆ।

ਮੁਹਾਲੀ ਦਾ ਵੱਧੋ-ਵੱਧ ਤਾਪਮਾਨ 34.0 ਡਿਗਰੀ, ਪਠਾਨਕੋਟ ਦਾ 38.1 ਡਿਗਰੀ, ਰੋਪੜ ਦਾ 34.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 38.2 ਡਿਗਰੀ, ਸੰਗਰੂਰ ਦਾ 34.9 ਡਿਗਰੀ ਦਰਜ ਕੀਤਾ ਗਿਆ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...