ਪੰਜਾਬ: ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 16 ਜੁਲਾਈ ਨੂੰ ਭਾਰੀ ਬਾਰਿਸ਼ ਦਾ ਅਲਰਟ

tv9-punjabi
Updated On: 

13 Jul 2025 07:27 AM

Punjab Weather Update: ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਪਟਿਆਲਾ ਤੇ ਮੁਹਾਲੀ 'ਦੇ ਕਈ ਇਲਾਕਿਆਂ 'ਚ ਹਲਕਤੀ ਤੋਂ ਮੱਧਮ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ' ਵੀ ਕੁੱਝ ਇਲਾਕਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਪੰਜਾਬ: ਅੱਜ ਕਈ ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ, 16 ਜੁਲਾਈ ਨੂੰ ਭਾਰੀ ਬਾਰਿਸ਼ ਦਾ ਅਲਰਟ

ਸੰਕੇਤਕ ਤਸਵੀਰ (Pic: Meta AI)

Follow Us On
Punjab Weather: ਪੰਜਾਬ ‘ਚ ਅੱਜ ਭਾਰੀ ਬਾਰਿਸ਼ ਜਾਂ ਹਨੇਰੀ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਪੂਰੇ ਸੂਬੇ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 1.6 ਡਿਗਰੀ ਘੱਟ ਹੈ। ਸਬ ਤੋਂ ਵੱਧ ਤਾਪਮਾਨ ਪਠਾਨਰੋਟ ‘ 36.1 ਡਿਗਰੀ ਦਰਜ ਕੀਤਾ ਗਿਆ। ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ‘ਚ ਹੁਮਸ ਵਧੇਗੀ। ਇਸ ਤੋਂ ਬਾਅਦ 16 ਜੁਲਾਈ ਨੂੰ ਭਾਰੀ ਬਾਰਿਸ਼ ਦਾ ਅਲਰਟ ਹੈ। ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਪਟਿਆਲਾ ਤੇ ਮੁਹਾਲੀ ‘ਦੇ ਕਈ ਇਲਾਕਿਆਂ ‘ਚ ਹਲਕਤੀ ਤੋਂ ਮੱਧਮ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ ਵੀ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

16 ਜੁਲਾਈ ਨੂੰ ਭਾਰੀ ਬਾਰਿਸ਼ ਦਾ ਅਲਰਟ

ਪਿਛਲੇ ਦਿਨ ਦੀ ਗੱਲ ਕਰੀਏ ਦਾ ਪਟਿਆਲਾ, ਫਤਿਹਗੜ੍ਹ ਸਾਹਿਬ, ਮੋਗਾ, ਫਿਰੋਜ਼ਪੁਰ, ਤੇ ਲੁਧਿਆਣਾ ‘ਚ ਬਾਰਿਸ਼ ਦਰਜ ਕੀਤੀ ਗਈ। ਆਉਣ ਵਾਲੇ ਦਿਨਾਂ ‘ਚ 14 ਤੋਂ 17 ਜੁਲਾਈ ਤੱਕ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਹੋ ਸਕਦੀ ਹੈ। ਇਸ ਸਮੇਂ ਦੌਰਾਨ ਸੂਬੇ ‘ਚ ਕੁੱਝ ਇਲਾਕਿਆਂ ‘ਚ ਬਦਲ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 16 ਜੁਲਾਈ ਨੂੰ ਸੂਬੇ ਜੇ ਉੱਤਰੀ ਖੇਤਰ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।