ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ

Updated On: 

13 Oct 2026 07:10 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 4.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ ਜੋ ਕਿ 32.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ, 14 ਜ਼ਿਲ੍ਹਿਆਂ ਚ ਅਲਰਟ ਜਾਰੀ

ਸੰਕੇਤਕ ਤਸਵੀਰ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40 ਤੋਂ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

14 ਅਕਤੂਬਰ ਨੂੰ ਪੰਜਾਬ ਦੇ 13 ਜ਼ਿਲ੍ਹਆਂ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਰੂਪਨਗਰ ਜ਼ਿਲ੍ਹਿਆਂ ‘ਚ ਇੱਕਾ-ਦੁੱਕਾ ਥਾਵਾਂ ਤੇ ਗਰਜ-ਚਮਕ, ਤੂਫ਼ਾਨ ਦੇ ਨਾਲ ਗੜੇ ਪੈਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਵੀ ਇੱਕਾ-ਦੁੱਕਾ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

15 ਅਕਤੂਬਰ ਨੂੰ ਵੀ 13 ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਰੂਪਨਗਰ ‘ਚ ਇੱਕ-ਦੁੱਕਾ ਥਾਵਾਂ ਤੇ ਗਰਜ-ਚਮਕ, ਗੜੇ ਪੈਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ਜ਼ਿਲ੍ਹਿਆਂ ‘ਚ ਵੀ ਇੱਕਾ-ਦੁੱਕਾ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

16 ਅਕਤੂਬਰ ਨੂੰ ਮੌਮਸ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦਿਨ ਨਾ ਤਾਂ ਕੋਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਬਾਰਿਸ਼ ਦੀ ਸੰਭਾਵਨਾ ਹੈ।

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 4.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ ਜੋ ਕਿ 32.2 ਡਿਗਰੀ ਸੈਲਸੀਅਸ ਰਿਹਾ।

Loading...
Unable to load recommendations.
Follow Us