AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.6 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ
ਫਾਈਲ ਫੋਟੋ
tv9-punjabi
| Updated On: 14 Jul 2026 06:51 AM IST
Share

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਜ਼ਰੂਰ ਕੀਤੀ ਗਈ ਹੈ। ਮੋਗਾ, ਬਰਨਾਲਾ, ਸੰਗਰੂਰ, ਬਠਿੰਡਾ ਤੇ ਮਾਨਸਾ ‘ਚ ਛੱਡ ਕੇ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨਾਂ ਦੌਰਾਨ ਵੀ ਸੂਬੇ ‘ਚ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 15 ਤੇ 16 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

17 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.1 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 35.0 ਡਿਗਰੀ, ਅੰਮ੍ਰਿਤਸਰ ਦਾ 32.9 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 37.1 ਡਿਗਰੀ, ਪਠਾਨਕੋਟ ਦਾ 33.1 ਡਿਗਰੀ, ਬਠਿੰਡਾ ਦਾ 37.6 ਡਿਗਰੀ, ਫਰੀਦਕੋਟ ਦਾ 34.6 ਡਿਗਰੀ, ਗੁਰਦਾਸਪੁਰ ਦਾ 32.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.8 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ, ਹੁਸ਼ਿਆਰਪੁਰ ਦਾ 33.6 ਡਿਗਰੀ, ਮੋਗਾ ਦਾ 35.1 ਡਿਗਰੀ, ਮੁਹਾਲੀ ਦਾ 34.6 ਡਿਗਰੀ, ਮੁਕਤਸਰ ਦਾ 35.6 ਡਿਗਰੀ, ਰੋਪੜ ਦਾ 34.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.7 ਡਿਗਰੀ ਤੇ ਸੰਗਰੂਰ ਦਾ 34.3 ਡਿਗਰੀ ਦਰਜ ਕੀਤਾ ਗਿਆ।

Follow Us
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...