ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਤਾਪਮਾਨ 44 ਡਿਗਰੀ ਦੇ ਕਰੀਬ

Updated On: 

14 May 2026 08:47 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 43.7 ਸੈਲਸੀਅਸ ਡਿਗਰੀ ਰਿਹਾ।

ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਤਾਪਮਾਨ 44 ਡਿਗਰੀ ਦੇ ਕਰੀਬ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ (14 ਮਈ) ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਦੋ ਦਿਨ ਯਾਨੀ ਕਿ 15 ਤੇ 16 ਮਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 17 ਮਈ ਨੂੰ ਸੂਬੇ ਦੇ 7 ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 43.7 ਸੈਲਸੀਅਸ ਡਿਗਰੀ ਰਿਹਾ।

ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 38.6 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.0 ਡਿਗਰੀ, ਅੰਮ੍ਰਿਤਸਰ ਦਾ 38.5 ਡਿਗਰੀ, ਲੁਧਿਆਣਾ ਦਾ 38.8 ਡਿਗਰੀ, ਪਟਿਆਲਾ ਦਾ 39.0 ਡਿਗਰੀ, ਪਠਾਨਕੋਟ ਦਾ 37.0 ਡਿਗਰੀ, ਬਠਿੰਡਾ ਦਾ 41.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.5 ਡਿਗਰੀ, ਬਠਿੰਡਾ (ਏਅਰਪੋਰਟ) ਦਾ 43.4 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 40.7 ਡਿਗਰੀ, ਫਿਰੋਜ਼ਪੁਰ ਦਾ 38.9 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.0 ਡਿਗਰੀ, ਮੁਹਾਲੀ ਦਾ 37.1 ਡਿਗਰੀ, ਪਠਾਨਕੋਟ ਦਾ 36.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.4 ਡਿਗਰੀ, ਰੋਪੜ ਦਾ 37.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 38.0 ਡਿਗਰੀ ਦਰਜ ਕੀਤਾ ਗਿਆ।

Follow Us