ਪੰਜਾਬ ਦੇ 11 ਜ਼ਿਲ੍ਹਿਆਂ ‘ਚ ਆਰੇਂਜ ਤੇ 7 ‘ਚ ਯੈਲੋ ਅਲਰਟ, ਤੇਜ਼ ਹਵਾਵਾਂ ਨਾਲ ਗੜ੍ਹੇ ਪੈਣ ਦੀ ਸੰਭਾਵਨਾ

Updated On: 

14 Oct 2026 07:20 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 11 ਜ਼ਿਲ੍ਹਿਆਂ ਚ ਆਰੇਂਜ ਤੇ 7 ਚ ਯੈਲੋ ਅਲਰਟ, ਤੇਜ਼ ਹਵਾਵਾਂ ਨਾਲ ਗੜ੍ਹੇ ਪੈਣ ਦੀ ਸੰਭਾਵਨਾ

ਸੰਕੇਤਕ ਤਸਵੀਰ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਗਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੋਹਾਲੀ) ‘ਚ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ‘ਚ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

ਆਉਣ ਵਾਲੇ 3 ਦਿਨਾਂ ਦੀ ਗੱਲ ਕਰੀਏ ਤਾਂ 15 ਅਕਤੂਬਰ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਮੌਸਮ ਨੂੰ ਲੈ ਕੇ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 16 ਅਕਤੂਬਰ ਨੂੰ ਮੌਸਮ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 17 ਅਲਰਟ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ, ਇਸ ਦਿਨ ਕੋਈ ਅਲਰਟ ਨਹੀਂ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਸੈਲਸੀਅਸ ਰਿਹਾ।

Loading...
Unable to load recommendations.
Follow Us