AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 14 Sep 2026 07:06 AM IST
Share

Punjab Weather Update: ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਨੇ ਅੱਜ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਪਠਾਨਕੋਟ ਤੇ ਗੁਰਦਾਸਪੁਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਇਸ ਤੋਂ ਇਲਾਵਾ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਪੂਰਵ-ਅਨੁਮਾਨ ਮੁਤਾਬਕ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 15 ਸਤੰਬਰ ਨੂੰ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤੇ ਮੁਤਾਬਕ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਤਾਰਨ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਦਿਨ 4 ਜ਼ਿਲ੍ਹਿਆਂ- ਫਰੀਦਕੋਟ, ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਨੂੰ ਛੱਡ ਕੇ ਬਾਕੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • 16 ਸਤੰਬਰ ਨੂੰ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ।
  • 17 ਸਤੰਬਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ।

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸੀਟੀ 34.8
ਚੰਡੀਗੜ੍ਹ (ਏਅਰਪੋਰਟ) (IAF) 33.6
ਅੰਮ੍ਰਿਤਸਰ 34.6
ਲੁਧਿਆਣਾ 34.4
ਪਟਿਆਲਾ 34.2
ਪਠਾਨਕੋਟ 35.4
ਬਠਿੰਡਾ 37.2
ਗੁਰਦਾਸਪੁਰ 34.1
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.1
ਬਠਿੰਡਾ (ਏਅਪੋਰਟ) 37.5
ਫਤਿਹਗੜ੍ਹ ਸਾਹਿਬ 32.5
ਫਿਰੋਜ਼ਪੁਰ 35.3
ਫਿਰੋਜ਼ਪੁਰ ਕੇਵੀਕੇ 35.9
ਹੁਸ਼ਿਆਰਪੁਰ 33.8
ਜਲੰਧਰ 33.9
ਮੁਹਾਲੀ 34.6
ਮੁਕਤਸਰ 34
ਪਠਾਨਕੋਟ ਕੇਵੀਕੇ 33.9
ਥੀਨ ਡੈਮ (ਪਠਾਨਕੋਟ) 32.1
ਰੌਣੀ (ਪਟਿਆਲਾ) 33.2
ਰੋਪੜ ਕੇਵੀਕੇ 34.5
ਭਾਖੜਾ ਡੈਮ (ਰੂਪਨਗਰ) 36.2
ਸ੍ਰੀ ਅਨੰਦਪੁਰ ਸਾਹਿਬ 31.8
ਸੰਗਰੂਰ 33.6

Follow Us
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ...
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...