ਪੰਜਾਬ ਦੇ 3 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਯੈਲੋ ਅਲਰਟ, ਤਾਪਮਾਨ ‘ਚ 3.3 ਡਿਗਰੀ ਦੀ ਗਿਰਾਵਟ
Punjab weather Update: ਸੂਬੇ ਦੇ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ। ਬੀਤੇ ਦਿਨ ਹੁਸ਼ਿਆਰਪੁਰ 'ਚ 62 ਮਿਮੀ, ਐਸਬੀਐਸ ਨਗਰ 'ਚ 15 ਮਿਮੀ, ਲੁਧਿਆਣਾ 'ਚ 18 ਮਿਮੀ, ਅੰਮ੍ਰਿਤਸਰ 'ਚ 14 ਮਿਮੀ, ਮੁਹਾਲੀ 'ਚ 14.5 ਮਿਮੀ, ਰੂਪਨਗਰ 'ਚ 10 ਮਿਮੀ, ਪਠਾਨਕੋਟ 'ਚ 4 ਮਿਮੀ ਤੇ ਪਟਿਆਲਾ 'ਚ 1 ਮਿਮੀ ਬਾਰਿਸ਼ ਦਰਜ ਕੀਤੀ ਗਈ। ਇਸੇ ਤਰ੍ਹਾਂ ਹੋਰ ਵੀ ਜ਼ਿਲ੍ਹਿਆਂ 'ਚ ਬਾਰਿਸ਼ ਦੇਖਣ ਨੂੰ ਮਿਲੀ।
ਪੰਜਾਬ ‘ਚ ਅੱਜ ਵੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ। ਬੀਤੇ ਦਿਨ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਣ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦੇਖੀ ਗਈ।
ਬੀਤੇ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ। ਹੁਸ਼ਿਆਰਪੁਰ ‘ਚ 62 ਮਿਮੀ, ਐਸਬੀਐਸ ਨਗਰ ‘ਚ 15 ਮਿਮੀ, ਲੁਧਿਆਣਾ ‘ਚ 18 ਮਿਮੀ, ਅੰਮ੍ਰਿਤਸਰ ‘ਚ 14 ਮਿਮੀ, ਮੁਹਾਲੀ ‘ਚ 14.5 ਮਿਮੀ, ਰੂਪਨਗਰ ‘ਚ 10 ਮਿਮੀ, ਪਠਾਨਕੋਟ ‘ਚ 4 ਮਿਮੀ ਤੇ ਪਟਿਆਲਾ ‘ਚ 1 ਮਿਮੀ ਬਾਰਿਸ਼ ਦਰਜ ਕੀਤੀ ਗਈ। ਇਸੇ ਤਰ੍ਹਾਂ ਹੋਰ ਵੀ ਜ਼ਿਲ੍ਹਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ। ਬਾਰਿਸ਼ ਦੇ ਚੱਲਦੇ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ 3.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਦੇ ਚੱਲਦੇ ਸੂਬੇ ਦਾ ਤਾਪਮਾਨ ਆਮ ਨਾਲੋਂ 4.4 ਡਿਗਰੀ ਥੱਲੇ ਦਰਜ ਕੀਤਾ ਗਿਆ।
ਕੱਲ੍ਹ ਵੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ
ਪੰਜਾਬ ‘ਚ ਕੱਲ੍ਹ ਯਾਨੀ ਸ਼ਨੀਵਾਰ ਨੂੰ ਵੀ ਬਾਰਿਸ਼ ਦੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਸੰਭਾਵਨਾ ਦੱਸੀ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੌਸਮ ਆਮ ਰਹੇਗਾ ਤੇ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ।


