AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੌਮਸ: ਪੰਜਾਬ ‘ਚ ਅੱਜ ਆਰੇਂਜ ਤੇ ਯੈਲੋ ਅਲਰਟ, ਤੇਜ਼ ਹਵਾਵਾਂ ਨਾਲ ਗੜ੍ਹੇਮਾਰੀ ਦੀ ਸੰਭਾਵਨਾ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਰੋਪੜ 'ਚ ਦਰਜ ਕੀਤਾ ਗਿਆ, ਜੋ ਕਿ 34.4 ਡਿਗਰੀ ਸੈਲਸੀਅਸ ਰਿਹਾ।

ਮੌਮਸ: ਪੰਜਾਬ 'ਚ ਅੱਜ ਆਰੇਂਜ ਤੇ ਯੈਲੋ ਅਲਰਟ, ਤੇਜ਼ ਹਵਾਵਾਂ ਨਾਲ ਗੜ੍ਹੇਮਾਰੀ ਦੀ ਸੰਭਾਵਨਾ
ਸੰਕੇਤਕ ਤਸਵੀਰ
tv9-punjabi
| Updated On: 15 Oct 2026 06:49 AM IST
Share

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਆਰੇਂਜ ਤੇ ਯੈਲੋ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਸੰਗਰੂਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਉੱਥੇ ਹੀ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 16 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • 17 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
  • 18 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਰੋਪੜ ‘ਚ ਦਰਜ ਕੀਤਾ ਗਿਆ, ਜੋ ਕਿ 34.4 ਡਿਗਰੀ ਸੈਲਸੀਅਸ ਰਿਹਾ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...