ਪੰਜਾਬ ‘ਚ ਅੱਜ ਬਾਰਿਸ਼ ਦਾ ਅਲਰਟ ਨਹੀਂ, ਸੂਬੇ ਦा ਤਾਪਮਾਨ ਆਮ ਨਾਲੋਂ 1.7 ਡਿਗਰੀ ਵੱਧ

Updated On: 

15 Sep 2025 09:13 AM IST

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ 'ਚ ਅੱਜ ਤੇ ਆਉਣ ਵਾਲੇ 3 ਦਿਨ ਯਾਨੀ 18 ਸਤੰਬਰ ਤੱਕ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਤਾਪਮਾਨ 'ਚ 0.3 ਡਿਗਰੀ ਦਾ ਹਲਕਾ ਬਾਅਦ ਦੇਖਿਆ ਗਿਆ, ਜਿਸ ਤੋਂ ਬਾਅਦ ਸੂਬਾ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਵੱਧ ਹੈ। ਬੀਤੇ ਦਿਨ ਸੂਬੇ 'ਚ ਸਭ ਤੋਂ ਵੱਧ ਤਾਪਮਾਨ ਮਾਨਸਾ 'ਚ 36.9 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਚ ਅੱਜ ਬਾਰਿਸ਼ ਦਾ ਅਲਰਟ ਨਹੀਂ, ਸੂਬੇ ਦा ਤਾਪਮਾਨ ਆਮ ਨਾਲੋਂ 1.7 ਡਿਗਰੀ ਵੱਧ

ਸੰਕੇਤਕ ਤਸਵੀਰ

Follow Us On

ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਪੰਜਾਬ ਚ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਮੁਹਾਲੀ ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਇਲਾਕਿਆਂ ਚ ਬਾਰਿਸ਼ ਨਾਲ ਲੋਕਾਂ ਨੂੰ ਹੁਮਸ ਤੋਂ ਰਾਹਤ ਮਿਲ ਸਕਦੀ ਹੈ।

ਉੱਥੇ ਹੀ, ਦੱਸ ਦੇਈਏ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ ਚ ਆਉਣ ਵਾਲੇ 3 ਦਿਨ ਯਾਨੀ 18 ਸਤੰਬਰ ਤੱਕ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਤਾਪਮਾਨ ਚ 0.3 ਡਿਗਰੀ ਦਾ ਹਲਕਾ ਬਾਅਦ ਦੇਖਿਆ ਗਿਆ, ਜਿਸ ਤੋਂ ਬਾਅਦ ਸੂਬਾ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਵੱਧ ਹੈ। ਬੀਤੇ ਦਿਨ ਸੂਬੇ ਚ ਸਭ ਤੋਂ ਵੱਧ ਤਾਪਮਾਨ ਮਾਨਸਾ ਚ 36.9 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਚ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ, ਲੁਧਿਆਣਾ ਚ 34.6 ਡਿਗਰੀ, ਪਟਿਆਲਾ ਚ 35.7 ਡਿਗਰੀ, ਪਠਾਨਕੋਟ ਚ 33.7 ਡਿਗਰੀ, ਫਰੀਦਕੋਟ ਚ 33.5 ਡਿਗਰੀ, ਗੁਰਦਾਸਪੁਰ ਚ 34 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਚ 33.3 ਡਿਗਰੀ, ਬਠਿੰਡਾ ਚ 36.3 ਡਿਗਰੀ, ਫਿਰੋਜ਼ਪੁਰ ਚ 35.1 ਡਿਗਰੀ, ਗੁਰਦਾਸਪੁਰ ਚ 32.4 ਡਿਗਰੀ, ਹੁਸ਼ਿਆਰਪੁਰ ਚ 33.5 ਡਿਗਰੀ, ਮੁਹਾਲੀ ਚ 33.2 ਡਿਗਰੀ, ਪਠਾਨਕੋਟ ਚ 33.3 ਡਿਗਰੀ, ਥੀਨ ਡੈਮ (ਪਠਾਨਕੋਟ) ਚ 30.8 ਡਿਗਰੀ, ਰੋਪੜ ਚ 32.8 ਡਿਗਰੀ, ਭਾਖੜਾ ਡੈਮ (ਰੂਪਨਗਰ) ਚ 34.3 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਚ 34.1 ਡਿਗਰੀ, ਸੰਗਰੂਰ ਚ 31.6 ਡਿਗਰੀ, ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਚ 32.2 ਡਿਗਰੀ ਦਰਜ ਕੀਤਾ ਗਿਆ।

ਉੱਥੇ ਹੀ ਚੰਡੀਗੜ੍ਹ ਸ਼ਹਿਰ ਚ 33.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਬਾਰਿਸ਼ ਦੀ ਗੱਲ ਕਰੀਏ ਤਾਂ ਕੱਲ੍ਹ ਪੰਜਾਬ ਦਾ ਮੌਸਮ ਖੁਸ਼ਕ ਰਿਹਾ। ਸ੍ਰੀ ਅਨੰਦਪੂਰ ਸਾਹਿਬ (ਰੂਪਨਗਰ) ਚ 0.5 ਮਿਮੀ ਬਾਰਿਸ਼ ਦਰਜ ਕੀਤੀ ਗਈ।