ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਆਉਣ ਵਾਲੇ 2 ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

Updated On: 

15 Sep 2026 07:08 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਆਉਣ ਵਾਲੇ 2 ਦਿਨਾਂ ਚ ਕਿਵੇਂ ਦਾ ਰਹੇਗਾ ਮੌਸਮ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਪੰਜਾਬ ਦੇ ਅੱਜ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਵੀ ਹੈ, ਜਿਸ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 2 ਦਿਨਾਂ ਦਾ ਮੌਸਮ

16 ਸਤੰਬਰ ਨੂੰ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਤੇ ਰੂਪਨਗਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਜਦਕਿ ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ।

17 ਸਤੰਬਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਤੇ ਰੂਪਨਗਰ ‘ਚ ਕਿਤੇ-ਕਿਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਵੀ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ
ਚੰਡੀਗੜ੍ਹ 33.8°C
ਚੰਡੀਗੜ੍ਹ ਏਅਰਪੋਰਟ 32.4°C
ਅੰਮ੍ਰਿਤਸਰ 33.4°C
ਲੁਧਿਆਣਾ 33.6°C
ਪਟਿਆਲਾ 34.1°C
ਪਠਾਨਕੋਟ 34.6°C
ਬਠਿੰਡਾ ਏਅਰਪੋਰਟ 36.0°C
ਫ਼ਰੀਦਕੋਟ 34.5°C
ਗੁਰਦਾਸਪੁਰ 33.0°C
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 31.7°C
ਫ਼ਤਹਿਗੜ੍ਹ ਸਾਹਿਬ 32.1°C
ਫ਼ਿਰੋਜ਼ਪੁਰ 33.4°C
ਫ਼ਿਰੋਜ਼ਪੁਰ KVK 33.2°C
ਹੁਸ਼ਿਆਰਪੁਰ 32.4°C
ਸਲੇਰਨ (ਹੁਸ਼ਿਆਰਪੁਰ) 33.3°C
ਜਲੰਧਰ 33.8°C
ਮੁਹਾਲੀ 33.3°C
ਮੁਕਤਸਰ 32.1°C
ਪਠਾਨਕੋਟ KVK 33.2°C
ਥੀਨ ਡੈਮ (ਪਠਾਨਕੋਟ) 31.2°C
ਰੌਣੀ (ਪਟਿਆਲਾ) 31.7°C
ਰੋਪੜ KVK 32.6°C
ਭਾਖੜਾ ਡੈਮ (ਰੂਪਨਗਰ) 32.7°C
ਸੰਗਰੂਰ 32.6°C
Loading...
Unable to load recommendations.
Follow Us