ਪੰਜਾਬ ਭਰ ‘ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 36.6 ਡਿਗਰੀ ਸੈਲਸੀਅਸ ਰਿਹਾ।
ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
ਦੂਜੇ ਪਾਸੇ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਂਵਾ ‘ਤੇ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
19 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36.6 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਚੰਡੀਗੜ੍ਹ ਸਿਟੀ) | 34 |
| ਅੰਮ੍ਰਿਤਸਰ | 32.6 |
| ਲੁਧਿਆਣਾ | 33.5 |
| ਪਟਿਆਲਾ | 32.4 |
| ਬਠਿੰਡਾ | 36.6 |
| ਫਰੀਦਕੋਟ | 31 |
| ਬਲੋਵਾਲ ਸੌਂਖੜੀ (ਐਸਬੀਐਸ ਨਗਰ) | 31.8 |
| ਫਤਿਹਗੜ੍ਹ ਸਾਹਿਬ | 33 |
| ਫਿਰੋਜ਼ਪੁਰ | 34.7 |
| ਫਿਰੋਜ਼ਪੁਰ ਕੇ.ਵੀ.ਕੇ. | 34.5 |
| ਗੁਰਦਾਸਪੁਰ 30.9 | |
| ਹੁਸ਼ਿਆਰਪੁਰ | 32 |
| ਜਲੰਧਰ | 33.9 |
| ਮੁਹਾਲੀ | 32.3 |
| ਮੁਕਤਸਰ | 34.5 |
| ਪਠਾਨਕੋਟ ਕੇ.ਵੀ.ਕੇ. | 33.5 |
| ਰੌਣੀ (ਪਟਿਆਲਾ) | 32.4 |
| ਭਾਖੜਾ ਡੈਮ (ਰੂਪਨਗਰ) | 34.5 |
| ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) | 33.9 |
| ਸੰਗਰੂਰ | 34 |
