ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ
Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 39.4 ਡਿਗਰੀ ਸੈਲਸੀਅਸ ਰਿਹਾ।
ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ। ਇਸ ਦੇ ਨਾਲ ਹੀ ਇਨ੍ਹਾਂ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?
ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਕੱਲ੍ਹ ਯਾਨੀ ਕਿ 17 ਜੂਨ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਤਰਨਤਾਰਨ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
18 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
19 ਜੂਨ ਨੂੰ ਸੂਬੇ ਭਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 39.4 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ
ਚੰਡੀਗੜ੍ਹ ਸਿਟੀ ਦੀ ਵੱਧੋ-ਵੱਧ ਤਾਪਮਾਨ 38.0 ਡਿਗਰੀ, ਅੰਮ੍ਰਿਤਸਰ ਦਾ 36.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 37.8 ਡਿਗਰੀ, ਪਠਾਨਕੋਟ ਦਾ 37.6 ਡਿਗਰੀ, ਬਠਿੰਡਾ ਦਾ 33.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.2 ਡਿਗਰੀ ਦਰਜ ਕੀਤਾ ਗਿਆ।
ਬਠਿੰਡਾ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 37.5 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 34.6 ਡਿਗਰੀ, ਫਿਰੋਜ਼ਪੁਰ ਦਾ 35.6 ਡਿਗਰੀ, ਹੁਸ਼ਿਆਰਪੁਰ ਦਾ 35.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.6 ਡਿਗਰੀ, ਮੁਹਾਲੀ ਦਾ 36.2 ਡਿਗਰੀ, ਪਠਾਨਕੋਟ ਦਾ 36.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 34.4 ਡਿਗਰੀ, ਰੋਪੜ ਦਾ 34.7 ਡਿਗਰੀ, ਤੇ ਭਾਖੜਾ ਡੈਮ (ਰੂਪਨਗਰ) ਦਾ 36.9 ਡਿਗਰੀ ਦਰਜ ਕੀਤਾ ਗਿਆ।


