ਪੰਜਾਬ ‘ਚ ਮੌਸਮ ਰਹੇਗਾ ਖੁਸ਼ਕ, ਅੱਜ ਤੇ ਆਉਣ ਵਾਲੇ ਦਿਨਾਂ ‘ਚ ਧੁੰਦ ਪੈਣ ਦੀ ਸੰਭਾਵਨਾ

Published: 

16 Nov 2026 06:54 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਦਾ ਦਰਜ ਕੀਤਾ ਗਿਆ, ਜੋ ਕਿ 11.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਮੌਸਮ ਰਹੇਗਾ ਖੁਸ਼ਕ, ਅੱਜ ਤੇ ਆਉਣ ਵਾਲੇ ਦਿਨਾਂ ਚ ਧੁੰਦ ਪੈਣ ਦੀ ਸੰਭਾਵਨਾ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 16 ਨਵੰਬਰ ਤੋਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਤਾਪਮਾਨ ਘਟਣ ਕਾਰਨ ਸੂਬੇ ‘ਚ ਠੰਢ ਦਾ ਅਸਰ ਵਧਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਦਾ ਦਰਜ ਕੀਤਾ ਗਿਆ, ਜੋ ਕਿ 11.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ(°C)
ਚੰਡੀਗੜ੍ਹ ਸਿਟੀ 15.9
ਚੰਡੀਗੜ੍ਹਏਅਰਪੋਰਟ 16.2
ਅੰਮ੍ਰਿਤਸਰ 14
ਲੁਧਿਆਣਾ 15.9
ਪਟਿਆਲਾ 16.1
ਪਠਾਨਕੋਟ 13.2
ਬਠਿੰਡਾ 13
ਫਰੀਦਕੋਟ 13.6
ਗੁਰਦਾਸਪੁਰ 14.5
ਬੱਲੋਵਾਲਸੌਂਖੜੀ (ਐਸਬੀਐਸ ਨਗਰ) 16.8
ਬਰਨਾਲਾ 17.1
ਫਰੀਦਕੋਟ 15
ਫਤਿਹਗੜ੍ਹਸਾਹਿਬ 15.1
ਫਿਰੋਜ਼ਪੁਰ 15.4
KVK ਬਾਹੋਵਾਲ (ਹੋਸ਼ਿਆਰਪੁਰ) 15.8
ਮੋਹਾਲੀ 16.8
KVKਪਠਾਨਕੋਟ 11.5
ਵੱਧ ਤੋਂ ਵੱਧ ਤਾਪਮਾਨ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਰੋਪੜ KVK ਦਾ ਦਰਜ ਕੀਤਾ ਗਿਆ, ਜੋ ਕਿ 33.7 ਡਿਗਰੀ ਸੈਲਸੀਅਸ ਰਿਹਾ।
Loading...
Unable to load recommendations.
Follow Us