ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 7 ਜ਼ਿਲ੍ਹਿਆਂ ‘ਚ ਯੈਲੋ ਅਲਰਟ

Updated On: 

16 Sep 2026 06:58 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕਈ ਹਿੱਸਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ, 7 ਜ਼ਿਲ੍ਹਿਆਂ ਚ ਯੈਲੋ ਅਲਰਟ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਫ਼ਿਰੋਜ਼ਪੁਰ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਲਗਾਇਆ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

17 ਸਤੰਬਰ ਨੂੰ 15 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਰੂਪਨਗਰ ਅਤੇ ਫ਼ਾਜ਼ਿਲਕਾ ‘ਚ ਕਿਤੇ-ਕਿਤੇ ਭਾਰੀ ਮੀਂਹ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ।

18 ਤੇ 19 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ 34.7
ਚੰਡੀਗੜ੍ਹ ਏਅਰਪੋਰਟ (IAF) 33.2
ਅੰਮ੍ਰਿਤਸਰ 32.4
ਲੁਧਿਆਣਾ 33.6
ਪਟਿਆਲਾ 34.7
ਪਠਾਨਕੋਟ 32.7
ਫ਼ਰੀਦਕੋਟ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.5
ਬਠਿੰਡਾ (ਏਅਪੋਰਟ) 36.5
ਫ਼ਤਹਿਗੜ੍ਹ ਸਾਹਿਬ 32.6
ਫ਼ਿਰੋਜ਼ਪੁਰ 33.1
ਫ਼ਿਰੋਜ਼ਪੁਰ KVK 32.8
ਗੁਰਦਾਸਪੁਰ 31.6
ਹੁਸ਼ਿਆਰਪੁਰ 32.4
ਜਲੰਧਰ 33.4
ਕਪੂਰਥਲਾ 32.9
ਮੁਹਾਲੀ 35.2
ਮੁਕਤਸਰ 33.1
ਪਠਾਨਕੋਟ KVK 31.8
ਥੀਨ ਡੈਮ (ਪਠਾਨਕੋਟ) 31.8
ਰੌਣੀ (ਪਟਿਆਲਾ) 33.5
ਰੋਪੜ KVK 34
ਭਾਖੜਾ ਡੈਮ (ਰੂਪਨਗਰ) 33.1
ਸੰਗਰੂਰ 33.5
Loading...
Unable to load recommendations.
Follow Us
Related Stories
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਰਹਾਂਗਾ…ਅਕਾਲੀ ਦਲ ਤੋਂ ਬਰਖ਼ਾਸਤਗੀ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਵੱਡਾ ਬਿਆਨ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਦਾਕਾਰ ਆਸ਼ੂਤੋਸ਼ ਰਾਣਾ, ‘ਹਮਾਰੇ ਰਾਮ’ ਨਾਟਕ ਦੀ ਟੀਮ ਨਾਲ ਟੇਕਿਆ ਮੱਥਾ
ਅੰਮ੍ਰਿਤਸਰ ‘ਚ ਐਂਬੂਲੈਂਸ ਰਾਹੀਂ ਨਸ਼ਾ ਤਸਕਰੀ, ਡਰਾਈਵਰ ਸਮੇਤ 8 ਗ੍ਰਿਫ਼ਤਾਰ; 9.5 ਕਿੱਲੋ ਹੈਰੋਇਨ ਤੇ ਪਿਸਤੌਲ ਬਰਾਮਦ
ਜਲੰਧਰ ਹਾਈਟਸ ਦੀ 14ਵੀਂ ਮੰਜ਼ਿਲ ਤੋਂ ਡਿੱਗੀ ਪੁਲਿਸ ਅਫ਼ਸਰ ਦੀ ਧੀ, ਹੋਇਆ ਪੋਸਟਮਾਰਟਮ; ਕਮਰੇ ‘ਚੋਂ ਮਿਲਿਆ ਨੋਟ
2027 ਚੋਣਾਂ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਸਿਆਸੀ ਘਮਾਸਾਨ, ਜਲ-ਭਰਾਅ ਤੇ ਸੜਕਾਂ ਦੇ ਮੁੱਦੇ ਭਾਰੂ; ਜਿੰਪਾ ਤੇ ਅਰੋੜਾ ਆਹਮੋ-ਸਾਹਮਣੇ
ਤਰਨਤਾਰਨ ‘ਚ ਵੋਟਰ ਸੂਚੀਆਂ ਦੀ ਸੁਧਾਈ ਤੇਜ਼, ਸਿਆਸੀ ਦਲਾਂ ਨੂੰ ਸੌਂਪੀਆਂ ਲਿਸਟ; 12 ਅਕਤੂਬਰ ਨੂੰ ਆਵੇਗੀ ਫਾਈਨਲ ਸੂਚੀ