AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ 'ਚ ਦਰਜ ਕੀਤਾ ਗਿਆ, ਜੋ ਕਿ 37.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 17 Jun 2026 07:06 AM IST
Share

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਹਨੇਰੀ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦੇ ਮੌਸਮ ਦਾ ਹਾਲ

18 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੂਨ ਨੂੰ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿੋਲਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

20 ਜੂਨ ਨੂੰ 6 ਜ਼ਿਲ੍ਹਿਆਂ ‘ਚ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 37.2 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.9 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 36.2 ਡਿਗਰੀ, ਅੰਮ੍ਰਿਤਸਰ ਦਾ 33.9 ਡਿਗਰੀ, ਲੁਧਿਆਣਾ ਦਾ 35.8 ਡਿਗਰੀ, ਪਟਿਆਲਾ ਦਾ 36.4 ਡਿਗਰੀ, ਪਠਾਨਕੋਟ ਦਾ 35.4 ਡਿਗਰੀ, ਫਰੀਦਕੋਟ ਦਾ 34.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.8 ਡਿਗਰੀ, ਬਠਿੰਡਾ (ਏਅਰਪੋਰਟ) ਦਾ 37.0 ਡਿਗਰੀ, ਫਾਜ਼ਿਲਕਾ (ਅਬੋਹਰ) ਦਾ 33.0 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.7 ਡਿਗਰੀ, ਹੁਸ਼ਿਆਰਪੁਰ ਦਾ 34.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.4 ਡਿਗਰੀ, ਮੁਹਾਲੀ ਦਾ 36.0 ਡਿਗਰੀ, ਪਠਾਨਕੋਟ ਦਾ 33.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 35.2 ਡਿਗਰੀ ਦਰਜ ਕੀਤਾ ਗਿਆ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...