ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 5 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ ਹੈ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ਦੇ 5 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਪਰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।
ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
19 ਤੇ 20 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦੋ ਦਿਨਾਂ ਦੌਰਾਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ ਹੈ।
ਇਹ ਵੀ ਪੜ੍ਹੋ
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ °C |
| ਚੰਡੀਗੜ੍ਹ (ਸਿਟੀ) | 36.2 |
| ਅੰਮ੍ਰਿਤਸਰ | 33.8 |
| ਲੁਧਿਆਣਾ | 35.2 |
| ਪਟਿਆਲਾ | 36.1 |
| ਬਠਿੰਡਾ | 36.5 |
| ਫਰੀਦਕੋਟ | 36 |
| ਗੁਰਦਾਸਪੁਰ | 34.2 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 31.8 | |
| ਫਤਿਹਗੜ੍ਹ ਸਾਹਿਬ | 34.3 |
| ਫਿਰੋਜ਼ਪੁਰ | 36.1 |
| ਫਿਰੋਜ਼ਪੁਰ ਕੇ.ਵੀ.ਕੇ. | 36 |
| ਹੁਸ਼ਿਆਰਪੁਰ | 34.5 |
| ਜਲੰਧਰ | 32.9 |
| ਮੁਹਾਲੀ | 34.9 |
| ਮੁਕਤਸਰ 34.2 | |
| ਕੇ.ਵੀ.ਕੇ. ਪਠਾਨਕੋਟ | 34.2 |
| ਥੀਨ ਡੈਮ | 32.4 |
| ਰੌਣੀ | 33.3 |
| ਭਾਖੜਾ ਡੈਮ (ਰੂਪਨਗਰ) | 36.2 |
| ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) | 36.3 |
| ਸੰਗਰੂਰ | 32.5 |
