AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 4 ਜ਼ਿਲ੍ਹਿਆਂ ‘ਚ ਅਲਰਟ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾੰਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ 'ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਭਰ 'ਚ ਅੱਜ ਬਾਰਿਸ਼ ਦੀ ਸੰਭਾਵਨਾ, 4 ਜ਼ਿਲ੍ਹਿਆਂ 'ਚ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 18 Aug 2026 07:11 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ- ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਛਿੱਟ-ਪੁੱਟ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

19 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਯੈਲੋ ਅਲਰਟ ਹੈ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

20 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

21 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦਿਨ ਵੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾੰਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸਟੇਸ਼ਨ/ ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ
ਚੰਡੀਗੜ੍ਹ ਸਿਟੀ 34.6°C
ਅੰਮ੍ਰਿਤਸਰ 33.9°C
ਲੁਧਿਆਣਾ 35.0°C
ਪਟਿਆਲਾ 34.9°C
ਫਰੀਦਕੋਟ 35.0°C
ਗੁਰਦਾਸਪੁਰ 33.5°C
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.6°C
ਬਠਿੰਡਾ 34.5°C
ਫਤਿਹਗੜ੍ਹ ਸਾਹਿਬ 32.2°C
ਫਿਰੋਜ਼ਪੁਰ 35.6°C
ਹੁਸ਼ਿਆਰਪੁਰ 33.0°C
ਜਲੰਧਰ 32.8°C
ਮੁਹਾਲੀ 33.6°C
ਮੁਕਤਸਰ 33.6°C
ਕੇ.ਵੀ.ਕੇ. ਪਠਾਨਕੋਟ 34.0°C
ਥੀਨ ਡੈਮ (ਪਠਾਨਕੋਟ) 32.0°C
ਰੌਣੀ (ਪਟਿਆਲਾ) 32.4°C
ਸੰਗਰੂਰ 32.0°C

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...