ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 4 ਜ਼ਿਲ੍ਹਿਆਂ ‘ਚ ਅਲਰਟ; ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾੰਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ 'ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸੰਕੇਤਕ ਤਸਵੀਰ
ਪੰਜਾਬ ਦੇ 4 ਜ਼ਿਲ੍ਹਿਆਂ ‘ਚ- ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਛਿੱਟ-ਪੁੱਟ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
19 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਯੈਲੋ ਅਲਰਟ ਹੈ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
20 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
21 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦਿਨ ਵੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾੰਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
| ਸਟੇਸ਼ਨ/ ਜ਼ਿਲ੍ਹਾ | ਵੱਧ ਤੋਂ ਵੱਧ ਤਾਪਮਾਨ |
| ਚੰਡੀਗੜ੍ਹ ਸਿਟੀ | 34.6°C |
| ਅੰਮ੍ਰਿਤਸਰ | 33.9°C |
| ਲੁਧਿਆਣਾ | 35.0°C |
| ਪਟਿਆਲਾ | 34.9°C |
| ਫਰੀਦਕੋਟ | 35.0°C |
| ਗੁਰਦਾਸਪੁਰ | 33.5°C |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 32.6°C |
| ਬਠਿੰਡਾ | 34.5°C |
| ਫਤਿਹਗੜ੍ਹ ਸਾਹਿਬ | 32.2°C |
| ਫਿਰੋਜ਼ਪੁਰ | 35.6°C |
| ਹੁਸ਼ਿਆਰਪੁਰ | 33.0°C |
| ਜਲੰਧਰ | 32.8°C |
| ਮੁਹਾਲੀ | 33.6°C |
| ਮੁਕਤਸਰ | 33.6°C |
| ਕੇ.ਵੀ.ਕੇ. ਪਠਾਨਕੋਟ | 34.0°C |
| ਥੀਨ ਡੈਮ (ਪਠਾਨਕੋਟ) | 32.0°C |
| ਰੌਣੀ (ਪਟਿਆਲਾ) | 32.4°C |
| ਸੰਗਰੂਰ | 32.0°C |
