AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 39 ਡਿਗਰੀ ਸੈਲਸੀਅਸ ਰਿਹਾ ਹੈ।

ਪੰਜਾਬ ਦੇ 15 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ
tv9-punjabi
| Published: 18 Jun 2026 07:08 AM IST
Share

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਅਲਰਟ ਜਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

19 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਦੇ ਮਾਨਸਾ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਫਿਰੋਜ਼ਪੁਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 39 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.3 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ ਤਾਪਮਾਨ 38.1 ਡਿਗਰੀ, ਅੰਮ੍ਰਿਤਸਰ ਦਾ 37.1 ਡਿਗਰੀ, ਲੁਧਿਆਣਾ ਦਾ 37.5 ਡਿਗਰੀ, ਪਟਿਆਲਾ ਦਾ 38.8 ਡਿਗਰੀ, ਪਠਾਨਕੋਟ ਦਾ 38.2 ਡਿਗਰੀ, ਬਠਿੰਡਾ ਦਾ 37.6 ਡਿਗਰੀ, ਫਰੀਦਕੋਟ ਦਾ 37.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 35.5 ਡਿਗਰੀ ਦਰਜ ਕੀਤਾ ਗਿਆ ਹੈ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 35.6 ਡਿਗਰੀ, ਫਿਰੋਜ਼ਪੁਰ ਦਾ 36.8 ਡਿਗਰੀ, ਹੁਸ਼ਿਆਰਪੁਰ ਦਾ 35.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ ) ਦਾ 35.5 ਡਿਗਰੀ, ਮੁਹਾਲੀ ਦਾ 37.1 ਡਿਗਰੀ, ਪਠਾਨਕੋਟ ਦਾ 36.1 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.2 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 38.1 ਡਿਗਰੀ ਦਰਜ ਕੀਤਾ ਗਿਆ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...