ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਅਗਲੇ 3 ਦਿਨ ਵੀ ਚੱਲਦੀਆਂ ਰਹਿਣਗੀਆਂ ਗਰਮ ਹਵਾਵਾਂ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 43.1 ਡਿਗਰੀ ਰਿਹਾ।
ਸੰਕੇਤਕ ਤਸਵੀਰ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ, ਅੱਜ ਸੂਬੇ ‘ਚ ਮੌਸਮ ਖੁਸ਼ਕ ਰਹੇਗਾ। ਕੱਲ੍ਹ, ਯਾਨੀ ਕਿ 19 ਮਈ ਨੂੰ ਸੂਬੇ ਦੇ 10 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
20 ਤੇ 21 ਮਈ ਨੂੰ ਸੂਬੇ ਭਰ ‘ਚ ਲੂ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦਿਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
WEATHER WARNING AND RAINFALL MAP #PUNJAB #HARYANA DATED 17-05-2026 pic.twitter.com/zmvp5OQIOm
— IMD Chandigarh (@IMD_Chandigarh) May 17, 2026
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 43.1 ਡਿਗਰੀ ਰਿਹਾ।
ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.3 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 40.0 ਡਿਗਰੀ, ਅੰਮ੍ਰਿਤਸਰ ਦਾ 39.9 ਡਿਗਰੀ, ਲੁਧਿਆਣਾ ਦਾ 41.6 ਡਿਗਰੀ, ਪਟਿਆਲਾ ਦਾ 42.0 ਡਿਗਰੀ, ਪਠਾਨਕੋਟ ਦਾ 40.6 ਡਿਗਰੀ, ਬਠਿੰਡਾ ਦਾ 41.2 ਡਿਗਰੀ ਰਿਹਾ।
ਇਹ ਵੀ ਪੜ੍ਹੋ
ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 41.9 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.5 ਡਿਗਰੀ, ਮੁਹਾਲੀ ਦਾ 38.9 ਡਿਗਰੀ, ਪਠਾਨਕੋਟ ਦਾ 39.5 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 39.2 ਡਿਗਰੀ ਦਰਜ ਕੀਤਾ ਗਿਆ।
