AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ‘ਚ ਦੇਖੀ ਜਾ ਰਹੀ ਗਿਰਾਵਟ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ 1.7 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 36.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ 'ਚ ਦੇਖੀ ਜਾ ਰਹੀ ਗਿਰਾਵਟ
ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ‘ਚ ਦੇਖੀ ਜਾ ਰਹੀ ਗਿਰਾਵਟ
tv9-punjabi
| Updated On: 18 Oct 2026 07:09 AM IST
Share

ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਨੂੰ ਲੈ ਕੇ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਇੰਨਾ ਹੀ ਨਹੀਂ ਆਉਣ ਵਾਲੇ 7 ਦਿਨ ਵੀ ਪੰਜਾਬ ਦਾ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨਾਂ ਦੌਰਾਨ ਹੋਈ ਬਾਰਿਸ਼ ਕਾਰਨ ਤੇ ਰੁੱਦ ਬਦਲਣ ਨਾਲ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਆਈ ਹੈ। ਰਾਤ ਦੇ ਨਾਲ-ਨਾਲ ਦੁਪਹਿਰ ਸਮੇਂ ਵੇਲੇ ਵੀ ਤਾਪਮਾਨ ਘੱਟ ਰਹਿ ਰਿਹਾ ਹੈ।

ਹਾਲਾਂਕਿ, ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ 1.7 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 36.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਉੱਤਰੀ ਹਰਿਆਣਾ ਤੇ ਨੇੜਲੇ ਖੇਤਰਾਂ ਉੱਪਰ ਸਰਗਰਮ ਹੈ। ਇਸ ਤੋਂ ਇਲਾਵਾ, ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਤੇ ਆਲੇ-ਦੁਆਲੇ ਦੇ ਖੇਤਰਾਂ ਉੱਤੇ ਚੱਕਰਵਾਤੀ ਹਵਾਵਾਂ ਦਾ ਚੱਕਰ ਬਣਿਆ ਹੋਇਆ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਪੰਜਾਬ ਦਾ ਮੌਸਮ ਸਾਫ਼ ਰਹੇਗਾ ਤੇ ਵਾਤਾਵਰਨ ‘ਚ ਨਮੀ ਘੱਟ ਸਕਦੀ ਹੈ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 32.6
ਚੰਡੀਗੜ੍ਹ ਏਅਪੋਰਟ 31
ਅੰਮ੍ਰਿਤਸਰ 29.8
ਲੁਧਿਆਣਾ 30.6
ਪਟਿਆਲਾ 31.7
ਪਠਾਨਕੋਟ 30
ਬਠਿੰਡਾ 31
ਫਰੀਦਕੋਟ 36.2
ਗੁਰਦਾਸਪੁਰ 30.8
ਬਠਿੰਡਾ (ਏਅਪੋਰਟ) 32.7
ਫਰੀਦਕੋਟ 36.2
ਫਤਿਹਗੜ੍ਹ ਸਾਹਿਬ 30.3
ਫਿਰੋਜ਼ਪੁਰ 31.6
ਸਲੇਰਨ (ਹੁਸ਼ਿਆਰਪੁਰ) 30.9
ਜਲੰਧਰ 31
ਕਪੂਰਥਲਾ 30.5
ਮੋਹਾਲੀ 31.6
ਮੁਕਤਸਰ 29.4
ਕੇਵੀਕੇ ਪਠਾਨਕੋਟ 30.9
ਕੇਵੀਕੇ ਰੋਪੜ 34.3
ਭਾਖੜਾ ਡੈਮ (ਰੂਪਨਗਰ) 32.6
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 30.7
ਸੰਗਰੂਰ 29.6
ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ) 30.9

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...