ਪੰਜਾਬ ਦਾ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ, ਅੱਜ ਤੇ ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼
ਮੌਸਮ ਸਾਫ਼ ਰਹਿਣ ਤੇ ਕੜਾਕੇ ਦੀ ਧੂਪ ਕਾਰਨ ਸੂਬੇ ਦੇ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ। ਬੀਤੇ ਦਿਨ, ਸੂਬੇ 'ਚ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਬਠਿੰਡਾ 'ਚ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 40.0 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 38.2 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਤਾਪਮਾਨ ‘ਚ ਦਿਨੋਂ-ਦਿਨ ਵਾਧਾ ਦੇਖਿਆ ਜਾ ਰਿਹਾ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵੱਧ ਸਕਦੀ ਹੈ। ਅੱਜ ਤੇ ਆਉਣ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 22 ਅਪ੍ਰੈਲ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੇ ਅਗਲੇ ਤਿੰਨ ਦਿਨਾਂ ਲਈ ਕੋਈ ਅਲਰਟ ਨਹੀਂ ਹੈ।
ਮੌਸਮ ਸਾਫ਼ ਰਹਿਣ ਤੇ ਕੜਾਕੇ ਦੀ ਧੂਪ ਕਾਰਨ ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਬੀਤੇ ਦਿਨ, ਸੂਬੇ ‘ਚ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਬਠਿੰਡਾ ‘ਚ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 40.0 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 38.2 ਡਿਗਰੀ ਦਰਜ ਕੀਤਾ ਗਿਆ।
WEATHER WARNING AND RAINFALL MAP #PUNJAB #HARYANA DATED 18-04-2026 pic.twitter.com/4LxRO8dCbk
— IMD Chandigarh (@IMD_Chandigarh) April 18, 2026
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 36.8 ਡਿਗਰੀ, ਲੁਧਿਆਣਾ ਦਾ 39.8 ਡਿਗਰੀ, ਪਟਿਆਲਾ ਦਾ 40.4 ਡਿਗਰੀ, ਪਠਾਨਕੋਟ ਦਾ 35.8 ਡਿਗਰੀ, ਫਰੀਦਕੋਟ ਦਾ 36.2 ਡਿਗਰੀ, ਗੁਰਦਾਸਪੁਰ ਦਾ 34.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ਦਾ 37.5 ਡਿਗਰੀ ਦਰਜ ਕੀਤਾ ਗਿਆ।
ਫਾਜ਼ਿਲਕਾ ਦਾ ਵੱਧੋ-ਵੱਧ ਤਾਪਮਾਨ 36.8 ਡਿਗਰੀ, ਫਿਰੋਜ਼ਪੁਰ ਦਾ 37.2 ਡਿਗਰੀ, ਹੁਸ਼ਿਆਰਪੁਰ ਦਾ 37.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 36.5 ਡਿਗਰੀ, ਮੁਹਾਲੀ ਦਾ 38.1 ਡਿਗਰੀ, ਪਟਿਆਲਾ ਦਾ 38.2 ਡਿਗਰੀ, ਰੋਪੜ ਦਾ 37.6 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 37.4 ਡਿਗਰੀ ਦਰਜ ਕੀਤਾ ਗਿਆ।


