ਪੰਜਾਬ ‘ਚ ਅੱਜ ਬਾਰਿਸ਼ ਦਾ ਕੋਈ ਅਲਰਟ ਨਹੀਂ, ਵੈਸਟਰਨ ਡਿਸਟਰਬੈਂਸ ਐਕਟਿਵ, 4-5 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ
Punjab Weather: ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬੀਤੇ 24 ਘੰਟਿਆਂ 'ਚ ਤਾਪਮਾਨ 'ਚ 0.2 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ, ਪਰ ਤਾਪਮਾਨ ਆਮ ਨਾਲੋਂ 3.5 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 33.4 ਡਿਗਰੀ ਸਮਰਾਲਾ ਤੇ ਸ੍ਰੀ ਅਨੰਦਪੁਰ ਸਾਹਿਬ 'ਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 48 ਘੰਟਿਆਂ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਸੂਭੇ ‘ਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਸੂਬੇ ਭਰ ‘ਚ ਆਮ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ ਤੇ ਤਾਪਮਾਨ ਵੀ ਆਮ ਨਾਲੋਂ ਘੱਟ ਬਣਿਆ ਹੋਇਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬੀਤੇ 24 ਘੰਟਿਆਂ ‘ਚ ਤਾਪਮਾਨ ‘ਚ 0.2 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ, ਪਰ ਤਾਪਮਾਨ ਆਮ ਨਾਲੋਂ 3.5 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 33.4 ਡਿਗਰੀ ਸਮਰਾਲਾ ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ।
ਸ਼ੁੱਕਰਵਾਰ ਸ਼ਾਮ 5.30 ਵਜੇ ਤੱਕ ਹੁਸ਼ਿਆਰਪੁਰ ‘ਚ 49 ਮਿਮੀ, ਪਟਿਆਲਾ ‘ਚ 14.8 ਮਿਮੀ, ਰੂਪਨਗਰ ‘ਚ 9.5 ਮਿਮੀ, ਮੁਹਾਲੀ ‘ਚ 5.5 ਮਿਮੀ, ਲੁਧਿਆਣਾ ‘ਚ 1.4 ਮਿਮੀ ਤੇ ਅੰਮ੍ਰਿਤਸਰ ‘ਚ 1.3 ਮਿਮੀ ਬਾਰਿਸ਼ ਦਰਜ ਕੀਤੀ ਗਈ।
ਵੈਸਟਰਨ ਡਿਸਟਰਬੈਂਸ ਨਾਲ ਬਦਲੇਗਾ ਮੌਸਮ
ਪਾਕਿਸਤਾਨ ਦੇ ਵੱਲੋਂ ਇੱਕ ਨਵੀਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੂਰੇ ਸੂਬੇ ‘ਚ ਰੁੱਕ-ਰੁੱਕ ਕੇ ਬਾਰਿਸ਼ ਹੁੰਦੀ ਰਹੀ। ਉੱਥੇ ਹੀ ਅੱਜ ਵੀ ਪੂਰੇ ਸੂਬੇ ‘ਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਕਿਸੇ ਤਰੀਕੇ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬਾਰਿਸ਼ ਦੀਆਂ ਸੰਭਾਵਨਾਵਾਂ ਵੱਧ ਹੈ, ਜਦਕਿ ਹੋਰ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ 4-5 ਅਗਸਤ ਨੂੰ ਸੂਬੇ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। 4 ਅਗਸਤ ਤੋਂ ਮੌਨਸੂਨ ਦਾ ਨਵਾਂ ਦੌਰ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਅੱਜ ਬੱਦਲਵਾਈ ਰਹੇਗੀ ਤੇ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਜਲੰਧਰ- ਅੱਜ ਬੱਦਲਵਾਈ ਰਹੇਗੀ ਤੇ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ- ਅੱਜ ਬੱਦਲਵਾਈ ਰਹੇਗੀ ਤੇ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਤਾਪਮਾਨ 25 ਤੋਂ 29 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਪਟਿਆਲਾ- ਅੱਜ ਬੱਦਲਵਾਈ ਰਹੇਗੀ ਤੇ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਤਾਪਮਾਨ 25 ਤੋਂ 29 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਮੁਹਾਲੀ- ਅੱਜ ਬੱਦਲਵਾਈ ਰਹੇਗੀ ਤੇ ਬਾਰਿਸ਼ ਦੇ ਹਾਲਾਤ ਬਣ ਰਹੇ ਹਨ। ਤਾਪਮਾਨ 25 ਤੋਂ 29 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।


