AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਮੌਸਮ ਸਾਫ਼, ਆਉਣ ਵਾਲੇ ਤਿੰਨ ਦਿਨ ਲੂ ਦਾ ਅਲਰਟ; ਰਾਤ ਦਾ ਤਾਪਮਾਨ ਵੀ ਰਹੇਗਾ ਵੱਧ

ਬੀਤੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 41.3 ਡਿਗਰੀ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਮੌਸਮ ਸਾਫ਼, ਆਉਣ ਵਾਲੇ ਤਿੰਨ ਦਿਨ ਲੂ ਦਾ ਅਲਰਟ; ਰਾਤ ਦਾ ਤਾਪਮਾਨ ਵੀ ਰਹੇਗਾ ਵੱਧ
ਸੰਕੇਤਕ ਤਸਵੀਰ
tv9-punjabi
| Updated On: 20 Apr 2026 07:02 AM IST

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ (ਚੰਡੀਗੜ੍ਹ) ਵੱਲੋਂ ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੂਬੇ ‘ਚ ਲੂ (Heat Wave) ਤੇ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ।

21, 22 ਤੇ 23 ਅਪ੍ਰੈਲ ਨੂੰ ਯੈਲੋ ਅਲਰਟ

21 ਅਪ੍ਰੈਲ- ਮੌਸਮ ਵਿਗਿਆਨ ਕੇਂਦਰ ਵੱਲੋਂ ਸੰਗਰੂਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ।

22 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਯਾਨੀ ਕਿ ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

23 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਠਿੰਡਾ ਦਾ ਤਾਪਮਾਨ ਸਭ ਤੋਂ ਵੱਧ

ਬੀਤੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 41.3 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ, ਲੁਧਿਆਣਾ ਦਾ 40.0 ਡਿਗਰੀ, ਪਟਿਆਲਾ ਦਾ 40.5 ਡਿਗਰੀ, ਪਠਾਨਕੋਟ ਦਾ 35.4 ਡਿਗਰੀ, ਗੁਰਦਾਸਪੁਰ ਦਾ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.8 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.5 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਪਠਾਨਕੋਟ ਦਾ 33.4 ਡਿਗਰੀ, ਪਟਿਆਲਾ ਦਾ 38.0 ਡਿਗਰੀ ਤੇ ਰੋਪੜ ਦਾ 37.9 ਡਿਗਰੀ ਦਰਜ ਕੀਤਾ ਗਿਆ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...